ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਸਿਹਤ ਗਈ ਜਿਸ ਕਰਕੇ ਉਨ੍ਹਾਂ ਨੂੰ ਸ਼ਨੀਵਾਰ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦਾਖਲ ਕਰਾਇਆ ਗਿਆ ਹੈ। ਇੱਥੇ ਉਨ੍ਹਾਂ ਦੇ ਗਲੇ ਦਾ ਛੋਟਾ ਆਪ੍ਰੇਸ਼ਨ ਵੀ ਹੋਇਆ ਹੈ।


ਸੂਤਰਾਂ ਅਨੁਸਾਰ ਬ੍ਰਹਮ ਮਹਿੰਦਰਾ ਨੂੰ ਵਾਇਰਲ ਬੁਖ਼ਾਰ ਹੋ ਗਿਆ ਸੀ। ਪਹਿਲਾਂ ਘਰ 'ਚ ਹੀ ਦਵਾਈ ਲੈਂਦੇ ਰਹੇ ਪਰ ਵਾਇਰਲ ਵਿਗੜ ਗਿਆ। ਹੁਣ ਉਨ੍ਹਾਂ ਨੂੰ ਹਸਪਤਾਲ 'ਚ ਲਿਜਾਣਾ ਪਿਆ। ਬ੍ਰਹਮ ਮਹਿੰਦਰਾ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਹਨ।

ਫੋਰਟਿਸ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਬ੍ਰਹਮ ਮੁਹਿੰਦਰਾ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਹਾਲਤ ਗੰਭੀਰ ਸੀ ਜੋ ਹੁਣ ਸਥਿਰ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਗਲੇ ਵਿੱਚ ਪੁਰਾਣੀ ਇਨਫੈਕਸ਼ਨ ਸੀ ਜਿਸ ਕਰਕੇ ਛੋਟਾ ਆਪ੍ਰੇਸ਼ਨ ਕੀਤਾ ਗਿਆ ਹੈ।

ਡਾਕਟਰਾਂ ਨੇ ਕਿਹਾ ਕਿ ਉਹ ਦੋ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ। ਇਸ ਮਗਰੋਂ ਹਸਪਤਾਲ ਵਿੱਚੋਂ ਛੁੱਟੀ ਮਿਲੇਗੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ ਦੋ ਹਫਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।