ਪੜਚੋਲ ਕਰੋ

ਹੜ੍ਹਾਂ ਵਿਚਾਲੇ ਪੰਜਾਬ-ਹਰਿਆਣਾ ਦੀ ਜੰਗ! ਮੰਤਰੀ ਬੋਲੇ...ਜੇ ਹਰਿਆਣਾ ਵੱਲੋਂ ਸਾਇਫਨਾਂ ਦੀ ਸਫ਼ਾਈ ਕਰਵਾਈ ਹੁੰਦੀ ਤਾਂ ਹੜ੍ਹਾਂ ਦੇ ਹਾਲਾਤ ਨਾ ਬਣਦੇ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।

Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।

ਕੈਬਨਿਟ ਮੰਤਰੀ ਨੇ ਵੱਖ-ਵੱਖ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਸੀ ਕਿ ਸਾਈਫ਼ਨਾਂ ਦੀ ਅਗਾਊਂ ਸਫ਼ਾਈ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਜੇ ਸਾਈਫ਼ਨ ਦੀ ਸਫ਼ਾਈ ਹੋਈ ਹੁੰਦੀ ਤਾਂ ਇਹ ਨੌਬਤ ਨਾ ਆਉਂਦੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਸਬੰਧੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੈਥਲ ਦੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਹੜ੍ਹਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਮਰਨ ਵਾਲੇ ਦੇ ਪਰਿਵਾਰ ਨੂੰ ਤੁਰੰਤ ਰਾਸ਼ੀ ਦੇਣ ਦੇ ਨਿਰਦੇਸ਼, ਪੀੜਤਾਂ ਤੱਕ ਰਾਸ਼ਨ ਤੇ ਦਵਾਈਆਂ ਪਹੁੰਚਾਉਣ ਦੀ ਹਦਾਇਤ

ਉਨ੍ਹਾਂ ਸਮਾਣਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਧਰਮਹੇੜੀ, ਘਿਉਰਾ, ਕਮਾਸਪੁਰ, ਧਨੌਰੀ, ਨਵਾਂ ਗਾਉਂ, ਬੀਬੀਪੁਰ, ਗਾਜੀਸਲਾਰ, ਰਾਜਲਾ, ਡਰੌਲਾ, ਡਰੌਲੀ, ਭਾਨਰਾ, ਭਾਨਰੀ, ਮੈਣ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ, ਸਮਸਪੁਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਇੱਥੇ ਲੋੜੀਂਦੀਆਂ ਕਿਸ਼ਤੀਆਂ ਤੇ ਹੋਰ ਰਾਹਤ ਸਮੱਗਰੀ ਭਿਜਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਆਮਦ ਕਰਕੇ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ’ਤੇ ਜ਼ਰੂਰ ਅਮਲ ਕਰਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਠਹਿਰਾਅ ਦੇ ਪਬ੍ਰੰਧ ਕੀਤੇ ਗਏ ਹਨ ਤੇ ਹੋਰ ਵੀ ਲੋੜੀਂਦੀ ਰਾਹਤ ਸਮੱਗਰੀ ਪੁੱਜਦੀ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਤੇ ਉਹ ਆਪ ਖ਼ੁਦ ਸੰਕਟ ਦੀ ਇਸ ਘੜੀ ਵਿੱਚ ਆਪਣੇ ਹਲਕੇ ਦੇ ਪਾਣੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ 50 ਤੋਂ ਵਧੇਰੇ ਪਿੰਡਾਂ ਦਾ ਨਿਰੰਤਰ ਦੌਰਾ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ। ਜੌੜਾਮਾਜਰਾ ਨੇ ਕਿਹਾ ਕਿ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਰਸਾਤ ਕਰਕੇ ਰੋਪੜ ਤੋਂ ਇਲਾਵਾ, ਡੇਰਾ ਬੱਸੀ, ਰਾਜਪੁਰਾ, ਘਨੌਰ, ਸਨੌਰ, ਸਮਾਣਾ, ਸ਼ੁਤਰਾਣਾ, ਨਾਭਾ ਸਮੇਤ ਸੰਗਰੂਰ ਵਿੱਚੋਂ ਲੰਘਦੇ ਘੱਗਰ ਤੇ ਹੋਰ ਨਦੀਆਂ ਵਿਚ ਆਏ ਬੇਹਿਸਾਬੇ ਪਾਣੀ ਨੇ ਬਹੁਤ ਭਾਰੀ ਨੁਕਸਾਨ ਕੀਤਾ ਹੈ।

ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂੰ ਥਿੰਦ, ਮਨਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਪਾਸਪੋਰਟ ਮੰਗੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget