Punjab News: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਪਿੰਡ ਰੋਡੇ ਵਿੱਚ ਪਰਵਾਸੀ ਭਾਰਤੀ ਪਰਿਵਾਰ ਦੀ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਦੋ ਦਿਨਾਂ 'ਚ ਮਕਾਨ ਦਾ ਕਬਜ਼ਾ ਲੈ ਕੇ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸ਼ਾਮਲ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਏਗੀ।
ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਟਵਿਟਰ ਹੈਂਡਲ ਉੱਪਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ NRI ਦੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਵਾਉਣ ਲਈ ਖੁਦ ਗਏ ਮੰਤਰੀ! ਕੀ ਤੁਸੀਂ ਪੰਜਾਬ ਵਿੱਚ ਅਜਿਹਾ ਪਹਿਲਾਂ ਕਦੇ ਦੇਖਿਆ ਹੈ ???
ਇਹ ਵੀ ਪੜ੍ਹੋ: Rajasthan ਦੇ ਪਹਿਲੇ ਗੋਲਡਮੈਨ ਨੇ ਪਹਿਨਿਆ 2.5 ਕਰੋੜ ਦਾ ਸੋਨਾ, ਫਲ ਵੇਚਣ ਵਾਲਾ ਬਣ ਗਿਆ ਸੈਲੀਬ੍ਰਿਟੀ
90 ਫੀਸਦੀ ਪਰਵਾਸੀ ਪੰਜਾਬੀ ਜ਼ਮੀਨੀ ਵਿਵਾਦ ਤੋਂ ਦੁਖੀ
ਪੰਜਾਬ ਸਰਕਾਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤਾ। ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਐਨਆਰਆਈ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ। ਇਨ੍ਹਾਂ ਸ਼ਿਕਾਇਤਾਂ ਵਿੱਚ ਤਕਰੀਬਨ 90 ਫੀਸਦੀ ਜ਼ਮੀਨ ਦੇ ਮੁੱਦੇ ਹੀ ਸੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈਜ਼ ਦੀਆਂ ਸਮੱਸਿਆਵਾਂ ਸੁਣਦਿਆਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਵਿੱਚ ‘ਐਨਆਰਆਈ ਪੰਜਾਬੀਆਂ ਨਾਲ ਮਿਲਨੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿੱਥੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ।
ਦੱਸ ਦਈਏ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀ ਇਹ 5ਵੀਂ ਮੀਟਿੰਗ ਹੈ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸਰਕਾਰ ਨੇ ਪਰਵਾਸੀ ਪੰਜਾਬੀਆਂ ਨੂੰ ਉਨ੍ਹਾਂ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਜਾ ਕੇ ਮਿਲਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 16 ਦਸੰਬਰ ਨੂੰ ਜਲੰਧਰ ਵਿੱਚ 160, ਐਸਏਐਸ ਨਗਰ ਵਿੱਚ 19 ਦਸੰਬਰ ਨੂੰ 74 ਕੇਸ, 23 ਦਸੰਬਰ ਨੂੰ ਲੁਧਿਆਣਾ ਵਿੱਚ 170 ਤੇ ਮੋਗਾ ਵਿੱਚ 26 ਦਸੰਬਰ ਨੂੰ 120 ਕੇਸਾਂ ਦੀ ਸੁਣਵਾਈ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।