Punjab News: ਮਾਨਸਾ ਪੁਲਿਸ ਦੀ ਗ੍ਰਿਫ਼ਤ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਉੱਪਰ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਯਾਦ ਰਹੇ ਦੀਪਕ ਟੀਨੂੰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।


ਲਾਰੈਂਸ ਬਿਸ਼ਨੋਈ ਗੈਂਗ ਦੀ ਪੁਲਿਸ ਨੂੰ ਚੇਤਾਵਨੀ


ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।


ਇਹ ਵੀ ਪੜ੍ਹੋ:Punjab News: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੇ ਫਰਾਰ ਹੋਣ 'ਤੇ ਪੰਜਾਬ ਸਰਕਾਰ ਸਖਤ, ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ


ਲਾਰੈਂਸ ਬਿਸ਼ਨੋਈ ਗਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ। ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਦੀਪਕ ਟੀਨੂੰ ਦੇ ਵਕੀਲ ਨੇ ਕਿਹਾ ਹੈ ਕਿ ਇਹ ਸਭਾ ਦੀਪਕ ਦੇ ਐਨਕਾਊਂਟਰ ਲਈ ਕੀਤਾ ਜਾ ਰਿਹਾ ਹੈ। 


ਪੁਲਿਸ ਐਨਕਾਊਂਟਰ ਕਰਨਾ ਚਾਹੁੰਦੀ-ਵਕੀਲ


ਇਹ ਵੀ ਪੜ੍ਹੋ:Shocking: ਪਤੀ 56 ਸਾਲ ਦਾ, ਬੱਚੇ 22, ਹੁਣ 25 ਸਾਲ ਦੀ ਪਤਨੀ ਨੇ ਕਿਹਾ - 80 ਹੋਰ ਪੈਦਾ ਕਰਨ ਦੀ ਇੱਛਾ, ਹੈਰਾਨ ਕਰ ਦੇਵੇਗੀ ਕਹਾਣੀ


ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਨੇ ਵੱਡਾ ਦਾਅਵਾ ਕੀਤਾ ਹੈ। ਦੀਪਕ ਟੀਨੂੰ ਦੇ ਵਕੀਲ ਦੀਪਕ ਚੋਪੜਾ ਨੇ ਕਿਹਾ ਹੈ ਕਿ ਕਿ ਪੰਜਾਬ ਪੁਲਿਸ ਦੀ ਇਹ ਬਹੁਤ ਵੱਡੀ ਸਾਜਿਸ਼ ਹੈ। ਪੰਜਾਬ ਪੁਲਿਸ ਦੀਪਕ ਟੀਨੂੰ ਦਾ ਐਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਲਈ ਇਹ ਸਾਰੀ ਪਲਾਨਿੰਗ ਘੜੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਖਿਲਾਫ ਪੰਜਾਬ ਤੇ ਹਰਿਆਣਾ ਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕਰਾਂਗਾ।