ਪੜਚੋਲ ਕਰੋ
Advertisement
Punjab News : ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪੰਜਾਬ ਦੀਆਂ ਸਮੂਹ NGOs ਨੂੰ ਕੀਤੀ ਗ੍ਰਾਂਟਾਂ ਦੀ ਵੰਡ
Punjab News : ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ
Punjab News : ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸ੍ਰੀਮਤੀ ਮਾਧਵੀ ਕਟਾਰੀਆ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ. ਪੰਜਾਬ, ਸਰਦਾਰ ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਪੰਚਾਲ ਸ਼ਾਮਲ ਸਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਨ.ਜੀ.ਓ ਨੂੰ ਲਿਖਤੀ ਤੌਰ ਤੇ ਮੰਗ ਕਰਨ ਤੇ ਪਿਛਲੀਆਂ ਸਰਕਾਰਾਂ ਵੱਲੋ ਜੋ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਉਸ ਸਿਸਟਮ ਨੂੰ ਸਾਡੇ ਵੱਲੋ ਬਿਲਕੁਲ ਤੌਰ ਤੇ ਬੰਦ ਕੀਤਾ ਗਿਆ ਹੈ। ਹੁਣ ਸਮਾਜ ਸੇਵੀ ਸੰਸਥਾਵਾਂ ਦੀ ਇੰਟਰਵਿਊ ਕਰਕੇ ਹੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਸੇਵੀ ਸੰਸਥਾਵਾਂ ਇਸ ਤੋ ਬਾਅਦ ਇਹ ਪ੍ਰਾਪਤ ਹੋਈ ਗ੍ਰਾਂਟ ਤੇ ਕੀ ਕੰਮ ਕਰਦੇ ਹਨ, ਉਸ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ। ਉਨ੍ਹਾਂ ਕਿਹਾ ਕਿ ਇਹ ਦਿੱਤੀ ਗਈ ਗ੍ਰਾਂਟ ਦੀ ਵਿਭਾਗ ਵੱਲੋ ਮਹੀਨਾਵਾਰ ਜਾ ਫਿਰ ਅਧਿਕਾਰੀਆਂ ਵੱਲੋ ਦੌਰਾ ਕਰਕੇ ਇਸ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਦੇਖ-ਰੇਖ ਕਰਕੇ ਹੀ ਅੱਗੇ ਸਮਾਜ ਸੇਵੀ ਸੰਸਥਾਵਾਂ ਨੂੰ ਦੁਬਾਰਾ ਤੋ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਵਿਭਾਗ ਦੀ ਪਾਲਿਸੀ ਅਨੁਸਾਰ ਕੰਮ ਨਾ ਹੋਣ ਦੀ ਸੂਰਤ ਵਿੱਚ ਕਾਨੂੰਨੀ ਤੌਰ ਤੇ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸੰਸਥਾਵਾਂ ਵੱਲੋ ਇਹ ਗ੍ਰਾਂਟ ਲੋਕਾਂ ਦੀ ਭਲਾਈ ਦੀ ਥਾਂ ਤੇ ਕਿਸੇ ਰਾਜਨੀਤਿਕ ਕੰਮ ਲਈ ਵਰਤੀਆਂ ਗਈਆਂ ਤਾਂ ਉਸ ਐਨ.ਜੀ.ਓ ਤੇ ਤੁਰੰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PM ਮੋਦੀ ਦੀ ਨਕਲ ਕਰਨਾ ਸਿਆਮ ਰੰਗੀਲਾ ਨੂੰ ਪਿਆ ਮਹਿੰਗਾ, ਭੇਜਿਆ ਨੋਟਿਸ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ), ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਸ਼ਕਤੀਕਰਨ ਦੀ ਗੱਲ ਖਾਸ ਤੌਰ ਤੇ ਕਰਦਿਆ ਕਿਹਾ ਕਿ ਜਿਹੜਾ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਜੋ ਜਿਹੜੇ ਵਨ ਸਟਾਪ ਸੈਟਰ ਹਨ, ਉਨ੍ਹਾਂ ਦੀ ਸ਼ਕਤੀ ਬਾਰੇ ਸਾਡੀਆਂ ਇਸਤਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ, ਕਿ ਇਹ ਸੈਟਰ ਉਨ੍ਹਾਂ ਨੂੰ ਕਿਸ ਤਰ੍ਹਾਂ ਸਹਾਇਤਾ ਦੇ ਸਕਦੇ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ), ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਸ਼ਕਤੀਕਰਨ ਦੀ ਗੱਲ ਖਾਸ ਤੌਰ ਤੇ ਕਰਦਿਆ ਕਿਹਾ ਕਿ ਜਿਹੜਾ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਜੋ ਜਿਹੜੇ ਵਨ ਸਟਾਪ ਸੈਟਰ ਹਨ, ਉਨ੍ਹਾਂ ਦੀ ਸ਼ਕਤੀ ਬਾਰੇ ਸਾਡੀਆਂ ਇਸਤਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ, ਕਿ ਇਹ ਸੈਟਰ ਉਨ੍ਹਾਂ ਨੂੰ ਕਿਸ ਤਰ੍ਹਾਂ ਸਹਾਇਤਾ ਦੇ ਸਕਦੇ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਹਿਲਾ ਮਿੱਤਰਾਂ ਨੂੰ ਖਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ, ਕਿ ਜਿਹੜੇ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਟਰ ਦੇ ਕੌਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਸਾਡੀਆਂ ਮਹਿਲਾਵਾਂ ਜਿਨ੍ਹਾਂ ਤੇ ਤਸ਼ੱਦਦ ਹੁੰਦਾ ਹੈ ਜਾਂ ਜਿਨ੍ਹਾਂ ਨੂੰ ਪਤਾ ਨਹੀ ਲੱਗਦਾ ਕਿ ਉਨ੍ਹਾਂ ਨੇ ਸਹਾਇਤਾ ਲਈ ਕਿੱਥੇ ਜਾਣਾ ਹੈ, ਸੋ ਉਹ ਸਖੀ ਵਨ ਸਟਾਪ ਸੈਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋ ਬੱਚਿਆ ਨੂੰ ਲੇਬਰ ਅਤੇ ਭੀਖ ਤੋ ਬਚਾਉਣ ਲਈ ਅਤੇ ਇਸ ਸਬੰਧੀ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।ਕੈਬਨਿਟ ਮੰਤਰੀ ਡਾਂ. ਬਲਜੀਤ ਕੌਰ ਵੱਲੋ ਔਰਤਾਂ ਦੇ ਸ਼ਸਕਤੀਕਰਨ ਤੇ ਜੋਰ ਦਿੰਦਿਆ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਜੋ ਮਹਿਲਾ ਸਰਪੰਚ ਅਤੇ ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਨਮਾਨ ਵੀ ਕੀਤਾ ਜਾਵੇਗਾ, ਜਿਸ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ਤੇ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਸਮਝਦਾਰ ਹਨ, ਜੋ ਵੀ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਗਿਆ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਇਸ ਲਈ ਜੋ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਇਸ ਦਾ ਸਬੂਤ ਵੀ ਲੋਕ ਆਪਣੇ ਆਪ ਹੀ ਦੇ ਦੇਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement