ਮਾਨਸਾ: ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਪੰਜਾਬ ਭਰ 'ਚ ਦੁੱਖ ਦੀ ਲਹਿਰ ਹੈ।ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸਾ ਪਹੁੰਚੇ।ਜਿੱਥੇ ਉਹਨਾਂ ਨੇ ਸਿਧੂ ਮੂਸੇ ਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦੀ ਘੜੀ 'ਚ ਸੋਗ ਦੀ ਪ੍ਰਗਟਾਵਾ।

Continues below advertisement


ਇਸ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਤਲ ਜਲਦ ਫੜ੍ਹੇ ਜਾਣਗੇ ਅਤੇ ਉਹਨਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਏਗੀ।ਉਨ੍ਹਾਂ ਕਿਹਾ ਕਿ ਕੁੱਝ ਫੜ੍ਹੇ ਵੀ ਗਏ ਹਨ।ਇਹ ਪੂਰਾ ਮਾਮਲਾ ਸਰਕਾਰ ਦੇ ਧਿਆਨ 'ਚ ਹੈ ਅਤੇ ਜਲਦ ਹੀ ਸਾਰਾ ਮਾਮਲਾ ਸਭ ਦੇ ਸਾਹਣੇ ਆ ਜਾਵੇਗਾ।


ਉਨ੍ਹਾਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ।ਜਿਸ ਤਰ੍ਹਾਂ ਨਾਲ ਪਰਿਵਾਰ ਚਾਹਵੇਗਾ ਉਸੇ ਤਰ੍ਹਾਂ ਨਾਲ ਸੀਐਮ ਮਾਨ ਉਨ੍ਹਾਂ ਦੇ ਸਹਿਯੋਗ ਨਾਲ ਹੀ ਸਾਰਾ ਕੰਮ ਕਰਨਗੇ।ਉਹਨਾਂ ਕਿਹਾ ਕਿ ਪਰਿਵਾਰ ਵੀ ਚਾਹੁੰਦਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਦੋ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਖ਼ਤ ਸਜ਼ਾ ਦਿੱਤੀ ਜਾਵੇ।ਡਾ. ਬਲਜੀਤ ਨੇ ਕਿਹਾ ਕਿ ਉਹ ਹਮੇਸ਼ਾਂ ਪਰਿਵਾਰ ਦੇ ਨਾਲ ਹਨ।


ਅੱਜ ਬਾਲੀਵੁੱਡ ਸਟਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ।ਉਨ੍ਹਾਂ 9 ਵਜੇ ਤੱਕ ਪਿੰਡ ਮੂਸਾ ਪਹੁੰਚਣਾ ਸੀ ਅਤੇ ਉਹ ਕਿਸੇ ਵੇਲੇ ਵੀ ਸਿੱਧੂ ਦੇ ਘਰ ਪਹੁੰਚ ਸਕਦੇ ਹਨ।


ਸੰਜੇ ਦੱਤ ਨੂੰ ਜਦੋਂ ਸਿੱਧੂ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਬਾਕੀਆਂ ਵਾਂਗ ਉਹ ਵੀ ਸਦਮੇ ਵਿੱਚ ਸਨ ਅਤੇ ਇੱਕ ਟਵੀਟ ਰਾਹੀਂ ਆਪਣਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਲਿਖਿਆ - “#SidhuMoosewala ਬਾਰੇ ਸੁਣ ਕੇ ਹੈਰਾਨ ਹਾਂ, ਇੱਕ ਮਹਾਨ ਟੈਲੰਟ ਬਹੁਤ ਜਲਦੀ ਖਤਮ ਹੋ ਗਿਆ। ਵਾਹਿਗੁਰੂ ਉਹਨਾਂ ਦੇ ਪਰਿਵਾਰ ਅਤੇ ਕਰੀਬੀਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ!”


ਬੀਤੀ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਉਹ ਆਪਣੇ ਦੋ ਸਾਥੀਆਂ ਨਾਲ ਥਾਰ ਗੱਡੀ 'ਚ ਸਵਾਰ ਸੀ। ਹਮਲਾਵਰਾਂ ਨੇ ਗੱਡੀ ਘੇਰ ਕੇ ਗੋਲੀਆਂ ਚਲਾਈਆਂ ਅਤੇ ਸਿੱਧੂ ਨੂੰ ਮੌਤ ਦੇ ਘਾਟ ਉਤਾਰ ਫਰਾਰ ਹੋ ਗਏ।ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ ਹੀ ਨਹੀਂ ਸਗੋਂ ਬਾਲੀਵੁੱਡ ਤੇ ਅੰਤਰਰਾਸ਼ਟਰੀ ਕਲਾਕਾਰ ਵੀ ਸਦਮੇ ਵਿੱਚ