ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ..
ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ਤੇ ਚੱਲੀਏ।
ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਸ ਉਪਰੰਤ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਜਿਥੇ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੀ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਲੀਹਾਂ ਉੱਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial