Ferozepur News : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅੱਜ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿੱਚ ਪਹੁੰਚੇ, ਜਿਥੇ ਉਨ੍ਹਾਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਪੰਜਾਬ ਦਾ ਅਹਿਮ ਹਿੱਸਾ ਹੈ ਅਤੇ ਪੰਜਾਬ ਨੂੰ ਅੱਗੇ ਲਿਜਾਣ ਲਈ ਵੱਧ ਚੜ ਕੇ ਬੱਚਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਖੇਡਾਂ ਵਿੱਚ ਹਿੱਸਾ ਲੈਣਾਂ ਚਾਹੀਦਾ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅੱਜ ਫਿਰੋਜ਼ਪੁਰ ਪਹੁੰਚੇ ,ਜਿਥੇ ਉਨ੍ਹਾਂ ਜਿਲ੍ਹਾ ਪ੍ਰਾਇਮਰੀ ਖੇਡਾਂ ਦਾ ਆਗਾਜ਼ ਕੀਤਾ, ਉਥੇ ਹੀ ਸੁਖਬੀਰ ਬਾਦਲ ਵੱਲੋਂ ਬੀਬੀ ਜਾਗੀਰ ਕੌਰ ਦੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੇਡਣ ਦੇ ਦਿੱਤੇ ਬਿਆਨ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਲੋਕਾਂ ਦੇ ਨਕਾਰੇ ਹੋਏ ਲੀਡਰ ਨੇ ਇਹਨਾਂ ਕੋਲ ਇਲਜਾਮ ਬਾਜੀ ਤੋਂ ਇਲਾਵਾ ਹੋਰ ਕੁੱਝ ਨਹੀਂ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਆਡੀਓ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਮਾਮਲੇ ਵਿੱਚ ਪਾਰਟੀ ਵੱਲੋਂ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਪਾਰਟੀ ਦਾ ਕਹਿਣਾ ਹੈ ਕਿ ਕੋਈ ਵੀ ਹੋਵੇ ਮੰਤਰੀ ਜਾਂ ਵਿਧਾਇਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ।


 

ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਸੂਬੇ ਦੇ ਆਜ਼ਾਦੀ ਘੁਲਾਟੀਏ ਤੇ ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਈਰਲ ਹੋਈ ਸੀ। ਜਿਸ ਵਿੱਚ ਮੰਤਰੀ ਆਪਣੇ OSD ਨਾਲ ਸੌਦੇਬਾਜ਼ੀ ਦੀ ਗੱਲ ਕਰ ਰਹੇ ਸਨ। ਆਡੀਓ ਮੁਤਾਬਕ ਮੰਤਰੀ ਆਪਣੇ OSD ਨਾਲ ਕਿਸੇ ਟਰੱਕ ਦਾ ਮਾਲ ਫੜਵਾਉਣਾ ਚਾਹੁੰਦੇ ਸਨ ਤੇ ਬਾਅਦ ਵਿੱਚ ਉਸ ਨੂੰ ਛੁਡਵਾਉਣ ਲਈ ਉਸ ਤੋਂ ਪੈਸੇ ਲੈਣਾ ਚਾਹੁੰਦੇ ਸਨ। ਜਦੋਂ ਇਸ ਬਾਰੇ ਮੰਤਰੀ ਤੋਂ ਪੁਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਇਹ ਆਡੀਓ ਆਡਿਟ ਕੀਤੀ ਗਈ ਹੈ, ਇਸ ਵਿੱਚ ਕੋਈ ਸੱਚਾਈ ਨਹੀਂ ਹੈ।
 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।