ਪੜਚੋਲ ਕਰੋ
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਚਾਰ MLAs ਸਮੇਤ ਦਰਿਆ ਸਤਲੁਜ ਤੋਂ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਵਿੱਚ ਬੈਠ ਕੇ ਕੀਤਾ ਦੌਰਾ
Firozpur News : ਪੰਜਾਬ ਦੇ ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਇਕਾਂ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਫੌਜਾ ਸਿੰਘ ਸਰਾਰੀ ਤੋਂ ਇਲਾਵਾ
Firozpur News : ਪੰਜਾਬ ਦੇ ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਇਕਾਂ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਫੌਜਾ ਸਿੰਘ ਸਰਾਰੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨਾਲ ਸਤਲੁਜ ਦਰਿਆ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਰੁਕਨੇ ਵਾਲਾ, ਧੀਰਾ ਘਾਰਾ, ਨਿਹਾਲਾ ਲਵੇਰਾ, ਜਲੋ ਕੇ, ਬੰਡਾਲਾ ਆਦਿ ਦਾ ਦੌਰਾ ਕੀਤਾ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਇਸ ਉਪਰੰਤ ਉਨ੍ਹਾਂ ਹੂਸੈਨੀਵਾਲਾ ਨਜ਼ਦੀਕ ਪਿੰਡ ਹਜ਼ਾਰਾ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਬਚਾਅ ਕਾਰਜਾਂ ਵਿੱਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਸੈਨਾ ਅਤੇ ਬੀ.ਐਸ.ਐਫ. ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ ਅਤੇ ਸ਼ਾਬਾਸ਼ ਵੀ ਦਿੱਤੀ। ਉਨ੍ਹਾਂ ਨੇ ਬਚਾਅ ਕਾਰਜਾਂ ਵਿੱਚ ਜੁੱਟੀਆਂ ਟੀਮਾਂ ਅਤੇ ਪਾਣੀ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਫਲ ਵੀ ਵੰਡੇ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਟੀਮਾਂ ਕੀਮਤੀ ਜਾਨਾਂ ਨੂੰ ਬਚਾ ਕੇ ਸੁਰੱਖਿਅਤ ਰਾਹਤ ਕੈਂਪਾਂ ਵਿੱਚ ਪਹੁੰਚਾ ਰਹੀਆਂ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਮੁਸ਼ਕਿਲ ਦੀ ਘੜੀ ਵਿੱਚ ਆਪਣੇ ਰਾਜ ਦੇ ਲੋਕਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਿਆ ਸਤਲੁਜ ਵਿੱਚ ਹਰੀ ਕੇ ਤੋਂ ਪਾਣੀ ਦਾ ਪੱਧਰ ਘਟਿਆ ਹੈ ਜਿਸ ਕਰਕੇ ਰਾਹਤ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜਤ ਲੋਕਾਂ ਲਈ ਵੱਡੀ ਪੱਧਰ ‘ਤੇ ਰਾਹਤ ਕੈਂਪ ਬਣਾਏ ਗਏ ਹਨ ਜਿਨ੍ਹਾਂ ਵਿੱਚ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ, ਤਰਪਾਲ਼ਾਂ ਸਮੇਤ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੀ ਇਸ ਮੁਸ਼ਕਿਲ ਦੀ ਘੜੀ ਵਿੱਚ ਪੀੜਤ ਲੋਕਾਂ ਦੀ ਮਦਦ ਕਰਨ ਦੀ ਥਾਂ ਸਿਆਸੀ ਲਾਹਾ ਲੈਣ ਦੀ ਸਖ਼ਤ ਆਲੋਚਨਾ ਕੀਤੀ ।ਉਨ੍ਹਾਂ ਕਿਹਾ ਕਿ ਉਹ ਖੁਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ/ਅਧਿਕਾਰੀਆਂ ਨੂੰ ਨਾਲ ਲੈ ਕੇ ਪਾਣੀ ਦੀ ਪਰਵਾਹ ਕੀਤੇ ਬਿਨਾਂ ਪੀੜ੍ਹਤ ਲੋਕਾਂ ਕੋਲ ਪਹੁੰਚੇ ਹਨ ਤੇ ਲੋਕਾਂ ਦਾ ਹਾਲ ਜਾਣਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਲਈ ਭਲਵਾਨੀ ਗੇੜੀ ਮਾਰ ਰਹੇ ਹਨ ਜਿਸ ਤੋਂ ਉਨ੍ਹਾਂ ਦੇ ਕਿਰਦਾਰ ਲੋਕਾਂ ਸਾਹਮਣੇ ਨੰਗੇ ਹੋ ਰਹੇ ਹਨ ਤੇ ਉਨ੍ਹਾਂ ਨੂੰ ਪੀੜਤਾਂ ਨਾਲ ਕੋਈ ਵੀ ਹਮਦਰਦੀ ਨਹੀਂ ਬਲਕਿ ਉਹ ਆਪਣੀ ਗੁਆਚੀ ਸਿਆਸੀ ਸਾਖ ਬਹਾਲ ਕਰਨ ਦੀ ਤਾਂਘ ਵਿੱਚ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਅਜਿਹੇ ਡਰਾਮੇਬਾਜ਼ ਆਗੂਆਂ ਦੇ ਕਿਰਦਾਰ ਤੋਂ ਭਲੀਭਾਂਤ ਜਾਣੂ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਲਾਈਫਸਟਾਈਲ
ਬਾਲੀਵੁੱਡ
ਦੇਸ਼
Advertisement