ਕੈਬਿਨੇਟ ਮੰਤਰੀ ਹਰਭਜਨ ਸਿੰਘ ETO ਨੇ ਮੋਗਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਕੀਤਾ ਦੌਰਾ
Punjab News: ਮੋਗਾ ਵਿਖੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਰਕਾਰੀ ਕੰਨਿਆ ਸੀਨੀਅਰ ਸੰਕੈਂਡਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ।

Punjab News: ਮੋਗਾ ਵਿਖੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਰਕਾਰੀ ਕੰਨਿਆ ਸੀਨੀਅਰ ਸੰਕੈਂਡਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸੁਲਹਤਾ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਅਰੋੜਾ ਵੀ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਮਾਮਲੇ 'ਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਸਕੂਲ ਮੋਗਾ ਦੇ ਨਾਲ-ਨਾਲ ਮੋਗਾ ਦੇ ਸਿਟੀ ਸਾਊਥ ਪੁਲਸ ਸਟੇਸ਼ਨ ਦੀ ਇਮਾਰਤ ਦੀ ਚੈਕਿੰਗ ਕੀਤੀ ਗਈ। ਮੰਤਰੀ ਨੇ ਸਕੂਲ ਦੇ ਅਧਿਆਪਕਾ ਨੂੰ ਬੱਚਿਆਂ ਦੀ ਪੜਾਈ ਬਾਰੇ ਪੁੱਛਿਆ।ਇਸ ਮੌਕੇ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਅਸੀਂ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਰਹੇ ਹਾਂ।
ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੁੱਲਣ ਵਾਲਾ ਹੈ।ਅੱਜ ਮੈਂ ਮੋਗਾ ਦੇ ਇਸ ਸਕੂਲ ਵਿੱਚ ਇਸ ਲਈ ਆਇਆ ਹਾਂ ਕਿਉਂਕਿ ਸਕੂਲ ਵਿੱਚ ਅਧਿਆਪਕਾ ਨਾਲ ਮੀਟਿੰਗ ਹੋਈ ਸੀ, ਬੱਚਿਆਂ ਦੇ ਇਸ ਟਾਈਮ ਪੇਪਰ ਚੱਲ ਰਹੇ ਹਨ ਅਤੇ ਜੋ ਵੀ ਸਕੂਲ ਵਿੱਚ ਕਮੀ-ਪੇਸ਼ੀਆਂ ਹਨ , ਉਨ੍ਹਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਵਿੱਚ 26 ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਰੁਜ਼ਗਾਰ ਲਈ ਬਾਹਰ ਜਾਣ ਵਾਲੇ ਬੱਚਿਆਂ ਨੂੰ ਕਰਜ਼ੇ 'ਤੇ ਜਾ ਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਤੇ ਬੱਚੇ ਅੱਜ ਤੋਂ ਬਾਹਰ ਨਹੀਂ ਜਾ ਰਹੇ ਕਿਉਂਕਿ ਪੰਜਾਬ ਵਿੱਚ ਨੌਕਰੀਆਂ ਨਹੀਂ ਸਨ, ਹੁਣ ਜਦੋਂ ਪੰਜਾਬ ਵਿੱਚ ਬੱਚਿਆਂ ਨੂੰ ਰੁਜ਼ਗਾਰ ਮਿਲੇਗਾ ਤਾਂ ਬੱਚੇ ਬਾਹਰ ਜਾਣਾ ਬੰਦ ਕਰ ਦੇਣਗੇ। ਅਤੇ ਸਕੂਲ ਵਿੱਚ ਸਕੂਲ ਪ੍ਰਿੰਸੀਪਲ ਦੀ ਕਮੀ ਹੈ, ਉਹ ਵੀ ਜਲਦੀ ਹੀ ਪੂਰੀ ਕੀਤੀ ਜਾਵੇਗੀ। ਅਤੇ ਆਉਣ ਵਾਲੇ ਸਮੇਂ ਵਿੱਚ ਅਸੀਂ ਪੰਜਾਬ ਵਿੱਚ ਸਿੱਖਿਆ ਨੂੰ ਬਹੁਤ ਉੱਚੇ ਪੱਧਰ 'ਤੇ ਲੈ ਕੇ ਜਾਵਾਂਗੇ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
