ਪੜਚੋਲ ਕਰੋ
Advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗੁਰਦਾਸਪੁਰ ਦੇ ਬਿਜਲੀ ਬੋਰਡ ਦਫਤਰ ਅਚਨਚੇਤ ਮਾਰਿਆ ਛਾਪਾ
Gurdaspur News : ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਗੁਰਦਾਸਪੁਰ ਜੇਲ੍ਹ ਰੋਡ 'ਤੇ ਸਥਿਤ ਐਸਸੀ ਬਿਜਲੀ ਬੋਰਡ ਦੇ ਦਫਤਰ ਅਚਨਚੇਤ ਛਾਪਾ ਮਾਰਿਆ ਹੈ। ਇਸ ਦੌਰਾਨ ਮੰਤਰੀ ਨੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਹੈ ਅਤੇ ਲੋਕਾਂ ਕੋਲੋਂ ਪੁੱਛਿਆ
ਰਿਪੋਰਟਰ --- ਸਤਨਾਮ ਸਿੰਘ ਗੁਰਦਾਸਪੁਰ
Gurdaspur News : ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਗੁਰਦਾਸਪੁਰ ਜੇਲ੍ਹ ਰੋਡ 'ਤੇ ਸਥਿਤ ਐਸਸੀ ਬਿਜਲੀ ਬੋਰਡ ਦੇ ਦਫਤਰ ਅਚਨਚੇਤ ਛਾਪਾ ਮਾਰਿਆ ਹੈ। ਇਸ ਦੌਰਾਨ ਮੰਤਰੀ ਨੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਹੈ ਅਤੇ ਲੋਕਾਂ ਕੋਲੋਂ ਪੁੱਛਿਆ ਕਿ ਕੰਮ ਹੋਇਆ ਕੇ ਨਹੀਂ ਅਤੇ ਕੰਮ ਕਰਵਾਉਣ ਲਈ ਪੈਸੇ ਤਾਂ ਨਹੀਂ ਦੇਣੇ ਪੈਂਦੇ। ਉਨ੍ਹਾਂ ਨੇ ਕਿਹਾ ਕਿ ਹੁਣ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਉਸ ਲਈ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਲਈ ਬਿਜਲੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਇਹ ਰੁਟੀਨ ਚੈਕਿੰਗ ਹੈ।
ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਜਿਹੜੀਆਂ ਬਿਜਲੀ ਦੀਆਂ ਦਰਾਂ ਵਧੀਆਂ ਹਨ, ਇਸ ਦਾ ਬੋਝ ਆਮ ਲੋਕਾਂ ‘ਤੇ ਨਹੀਂ ਪਵੇਗਾ ਕਿਉਂਕਿ ਅਸੀਂ 600 ਯੂਨਿਟ ਬਿਜਲੀ ਮੁਫਤ ਦਿੱਤੀ ਹੋਈ ਹੈ। ਇਸ ਕਰਕੇ ਜਿਹੜੀ ਕੀਮਤਾਂ ਵਧੀਆਂ ਹਨ, ਉਨ੍ਹਾਂ ਦੇ ਪੈਸੇ ਪੰਜਾਬ ਸਰਕਾਰ ਦੇਵੇਗੀ, ਇਸ ਨਾਲ PSPCL ਦਾ ਖਰਚਾ ਪੂਰਾ ਹੁੰਦਾ ਰਹੇਗਾ ਅਤੇ ਆਮ ਲੋਕਾਂ ‘ਤੇ ਬੋਝ ਨਹੀਂ ਪਵੇਗਾ।
ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਬਹੁਤ ਸਾਰੇ ਸੂਬੇ ਹਨ, ਜਿੱਥੇ ਬਿਜਲੀ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ ਪਰ ਪੰਜਾਬ ‘ਚ ਬਿਜਲੀ ਦੀ ਕੀਮਤ ਹੋਰਾਂ ਸੂਬਿਆਂ ਨਾਲੋਂ ਘੱਟ ਹੈ ਜਾਂ ਕਈ ਸੂਬਿਆਂ ਦੇ ਬਰਾਬਰ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਸਾਲ ਵਿੱਚ 78 ਵਾਰ ਬਿਜਲੀ ਦੀਆਂ ਦਰਾਂ ਚ ਵਾਧਾ ਕਰਦੀ ਸੀ ਪਰ ਸਾਡੀ ਸਰਕਾਰ ਨੇ 1 ਸਾਲ ਬਾਅਦ ਕੀਮਤਾਂ ਵਧਾਈਆਂ ਹਨ ਅਤੇ ਲੋਕਾਂ ‘ਤੇ ਕੋਈ ਟੈਕਸ ਵੀ ਨਹੀਂ ਲਾਇਆ ਜਾਵੇਗਾ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement