ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਸ਼ਵ ਹੈਰੀਟੇਜ ਦਿਵਸ ਮੌਕੇ ਅੰਮ੍ਰਿਤਸਰ ਪੁੱਜੇ। ਉਨ੍ਹਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਜੱਲ੍ਹਿਆਵਾਲਾ ਬਾਗ ਤੇ ਪਾਰਟੀਸ਼ਅਨ ਮਿਉਜੀਅਮ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਉਹ ਵਿਸ਼ਵ ਹੈਰੀਟੇਜ ਦਿਵਸ ਮੌਕੇ ਪੰਜਾਬ ਦੇ ਟੂਰਿਜਮ ਦੀ ਰਾਜਧਾਨੀ ਅੰਮ੍ਰਿਤਸਰ ਪੁੱਜੇ ਹਨ। ਉਹ ਸਰਕਾਰ ਵੱਲੋਂ ਇਸ ਪਾਸੇ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਤਿਆਰ ਕਰਨ ਲਈ ਪੁੱਜੇ ਹਨ।



ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਜੱਲ੍ਹਿਆਵਾਲਾ ਬਾਗ ਦਾ ਦੌਰਾ ਕੀਤਾ ਤੇ ਦੇਖਿਆ ਕਿ ਇਸ ਦੀ ਬੁਰੀ ਹਾਲਾਤ ਹੈ। ਇਸ ਦੇ ਨਾਲ ਹੀ ਹੈਰੀਟੇਜ ਸਟ੍ਰੀਟ ਤੇ ਨਾਜਾਇਜ ਕਬਜਿਆਂ ਦੀ ਭਰਮਾਰ ਹੈ। ਇਸ ਪਾਸੇ ਸਰਕਾਰ ਵੱਲੋਂ ਤੁਰੰਤ ਧਿਆਨ ਦਿੱਤਾ ਜਾਵੇਗਾ। ਬੈਂਸ ਨੇ ਕਿਹਾ ਕਿ ਕੋਰੋਨਾ ਲੌਕਡਾਊਨ ਦੌਰਾਨ ਟੂਰਿਜਮ ਇੰਡਸਟਰੀ ਬੁਰੀ ਤਰਾਂ ਪ੍ਰਭਾਵਤ ਹੋਈ ਹੈ ਕਿਉਂਕਿ ਉਸ ਵੇਲੇ ਹਰ ਕੰਮ ਪ੍ਰਭਾਵਿਤ ਹੋਇਆ ਸੀ।

ਉਨ੍ਹਾਂ ਕਿਹਾ ਕਿ ਹੁਣ ਜਿਵੇਂ-ਜਿਵੇਂ ਹਾਲਾਤ ਆਮ ਹੋ ਰਹੇ ਹਨ, ਟੂਰਿਜਮ ਇੰਡਸਟਰੀ ਦੀ ਹਾਲਤ ਸੁਧਰ ਰਹੀ ਹੈ ਤੇ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰਜੋਤ ਬੈਂਸ ਨੂੰ ਤਨਮਨਜੀਤ ਢੇਸੀ ਬਾਰੇ ਚੱਲ ਰਹੇ ਵਿਵਾਦ 'ਤੇ ਪੁੱਛੇ ਸਵਾਲ 'ਚ ਬੈਂਸ ਨੇ ਕਿਹਾ ਕਿ ਇਸ ਬਾਬਤ ਪਾਰਟੀ ਦੇ ਬੁਲਾਰੇ ਹੀ ਗੱਲ ਕਰਨਗੇ। ਉਹ ਅੱਜ ਸਿਰਫ ਵਿਸ਼ਵ ਹੈਰੀਟੇਜ ਦਿਵਸ ਤੇ ਗੱਲ ਕਰਨਗੇ।


ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।