Breaking News: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ।
ਵਿਧਾਨ ਸਭਾ ਦੇ ਸਪਿਕਲ ਕੁਲਤਾਰ ਸੰਧਵਾ ਨੇ ਆਨੰਦ ਕਾਰਜ ਦੀ ਰਸਮ ਵਿੱਚ ਸ਼ਿਰਕਤ ਕੀਤੀ। ਇਸੇ ਮਹੀਨੇ ਉਸ ਦੀ ਜੋਤੀ ਯਾਦਵ ਨਾਲ ਮੰਗਣੀ ਹੋਈ ਸੀ। ਜੋਤੀ ਯਾਦਵ ਪੰਜਾਬ ਪੁਲਿਸ ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਐਸਪੀ ਵਜੋਂ ਤਾਇਨਾਤ ਹਨ। ਮੰਤਰੀ ਹਰਜੋਤ ਬੈਂਸ ਦੇ ਵਿਆਹ ਵਿੱਚ ਅੱਜ ਸ਼ਾਮ ਦੀ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ।
ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹੈ ਅਤੇ ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਦੂਜੇ ਪਾਸੇ 32 ਸਾਲਾ ਹਰਜੋਤ ਬੈਂਸ ਜੋ ਕਿ ਪੇਸ਼ੇ ਤੋਂ ਵਕੀਲ ਹੈ, ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਦਾ ਰਹਿਣ ਵਾਲਾ ਹੈ। ਬੈਂਸ ਨੇ 'ਆਪ' ਪੰਜਾਬ ਦੇ ਯੂਥ ਵਿੰਗ ਦੀ ਕਮਾਨ ਸੰਭਾਲੀ ਹੈ। 2014 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀਏ ਐਲਐਲਬੀ (ਆਨਰਜ਼) ਕੀਤੀ। 2018 ਵਿੱਚ, ਬੈਂਸ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਵਿੱਚ ਇੱਕ ਸਰਟੀਫਿਕੇਟ ਵੀ ਲਿਆ।
ਇਹ ਵੀ ਪੜ੍ਹੋ: Punjab News: ਮੀਂਹ ਪੈਂਦੇ ਵਿੱਚ ਸੁਖਬੀਰ ਬਾਦਲ ਨੇ ਲਿਆ ਫਸਲਾਂ ਦਾ ਜਾਇਜਾ, ਕਿਸਾਨਾਂ ਨਾਲ ਕੀਤੀ ਮੁਲਾਕਾਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Karnataka Election: ਕਰਨਾਟਕ ਚੋਣਾਂ ਲਈ ਕਾਂਗਰਸ ਦੇ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ