Sidhu Moosewala Murder case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 15 ਸਾਲਾਂ ਤੋਂ ਜੇਲ੍ਹਾਂ ਵਿੱਚ ਰੱਖ ਗੈਂਗਸਟਰ ਕਿੰਨਾ ਨੇ ਪਾਲੇ ਸੀ। ਹੁਣ ਮਾਨ ਸਰਕਾਰ ਗੈਂਗਸਟਰਾਂ 'ਤੇ ਨੱਥ ਪਾ ਰਹੀ ਹੈ।
ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਗੈਂਗਸਟਰਾਂ ਨੂੰ ਫੜਨ ਦੀ ਕਵਾਇਦ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਆਪ ਵਿੱਚ ਚੋਕੰਨਾ ਰਹਿਣਾ ਚਾਹੁੰਦੇ ਹਨ ਪਰ ਸਿਕਿਉਰਿਟੀ ਵੀ ਉਨ੍ਹਾਂ ਦੀ ਪੂਰੀ ਮਦਦ ਕਰੇਗੀ ਤੇ ਸਰਕਾਰ ਵੀ।
ਇਹ ਵੀ ਪੜ੍ਹੋ: Sidhu Moosewala News: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ਗੋਲੀ ਦਾ ਜਵਾਬ ਗ੍ਰਿਫਤਾਰੀ ਨਾਲ ਨਹੀਂ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਪੁੱਛੇ ਗਏ ਸਵਾਲ 'ਤੇ ਬੋਲਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹੁਣ ਤੱਕ ਗੈਂਗਸਟਰ ਕਿੰਨਾ ਨੇ ਪਾਲੇ ਨੇ ਤੇ 15 ਸਾਲਾਂ ਤੋਂ ਜੇਲ੍ਹਾਂ ਵਿੱਚ ਉਨ੍ਹਾਂ ਨੂੰ ਕੌਣ ਸ਼ੈਲਟਰ ਕਰ ਰਿਹਾ ਸੀ। ਇਹ ਸੋਚਣ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਹੈ ਜਿਸ ਤਹਿਤ ਗੈਂਗਸਟਰ ਫੜੇ ਜਾ ਰਹੇ ਹਨ।
ਦਿੱਲੀ ਡੀਟੀਸੀ ਘੁਟਾਲਾ ਮਾਮਲੇ ਵਿੱਚ ਐਲਜੀ ਵੱਲੋਂ ਦਿੱਤੇ ਜਾਂਚ ਦੇ ਆਦੇਸ਼ ਬਾਰੇ ਉਨ੍ਹਾਂ ਕਿਹਾ ਕਿ ਐਲਜੀ ਕੇਂਦਰ ਸਰਕਾਰ ਦੇ ਨੁਮਾਇੰਦੇ ਵਜੋਂ ਰੋਲ ਅਦਾ ਕਰ ਰਿਹਾ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ 'ਤੇ ਚੁੱਪ ਰਹਿਣ ਲਈ ਕਿਹਾ ਹੈ। ਧਮਕੀਆਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਹ ਚੁੱਪ ਨਾ ਹੋਇਆ ਤਾਂ ਉਸ ਦੀ ਹਾਲਤ ਉਸ ਦੇ ਪੁੱਤਰ ਤੋਂ ਵੀ ਬਦਤਰ ਹੋ ਜਾਵੇਗੀ।
ਈ-ਮੇਲ ਵਿੱਚ ਕਿਹਾ ਗਿਆ ਸੀ, "ਜੇਕਰ ਤੁਸੀਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਾਡੇ ਭਰਾਵਾਂ ਦੀ ਸੁਰੱਖਿਆ ਬਾਰੇ ਕੁਝ ਵੀ ਕਹੋਗੇ ਤਾਂ ਤੁਹਾਨੂੰ ਮਾਰ ਕੇ ਚਲੇ ਜਾਓਗੇ।" ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।