ਪੰਜਾਬ ਆਉਣ ਤੋਂ ਤੋਬਾ ਕਰਨ ਵਾਲੇ NRI ਪਰਿਵਾਰ ਨੂੰ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਦਿੱਤਾ ਭਰੋਸਾ, NRI ਪੂਰੇ ਪੰਜਾਬ 'ਚ ਸੁਰੱਖਿਅਤ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਸਥਿਤ NRI ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਪਰਿਵਾਰ ਨੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਵਿਆਹ ਸਮਾਗਮ 'ਚ ਸ਼ਰਾਬ ਠੇਕੇ ਦੇ ਕਰਿੰਦਿਆਂ ਵੱਲੋਂ ਕੁੱਟਮਾਰ ਤੇ ਫਾਇਰਿੰਗ ਕੀਤੀ ਗਈ ਸੀ।
ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਸਥਿਤ NRI ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਪਰਿਵਾਰ ਨੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਵਿਆਹ ਸਮਾਗਮ 'ਚ ਸ਼ਰਾਬ ਠੇਕੇ ਦੇ ਕਰਿੰਦਿਆਂ ਵੱਲੋਂ ਕੁੱਟਮਾਰ ਤੇ ਫਾਇਰਿੰਗ ਕੀਤੀ ਗਈ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੰਵਰਦੀਪ ਸਿੰਘ ਤੇ ਜਸਕਿਰਣ ਸੰਧੂ ਸਮੇਤ ਬਾਕੀ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਐੱਨਆਰਆਈਜ਼ ਨੂੰ ਭਰੋਸਾ ਦਿਵਾਇਆ ਕਿ NRI ਪੂਰੇ ਪੰਜਾਬ 'ਚ ਸੁਰੱਖਿਅਤ ਹਨ।ਉਨਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ। ਐੱਨਆਰਆਈਜ਼ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਤੇ ਸਰਕਾਰ 'ਤੇ ਮੁਲਜ਼ਮਾਂ ਦੀ ਪੁਸ਼ਤਪਨਾਹੀ ਕਰਨ ਦੇ ਇਲਜਾਮ ਲਾ ਚੁੱਕੇ ਹਨ। ਬੀਤੀ 9 ਨਵੰਬਰ ਨੂੰ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਇਸ ਪਰਿਵਾਰ ਨੂੰ ਮਿਲਕੇ ਗਏ ਸੀ।
ਅੰਮ੍ਰਿਤਸਰ ਦੇ ਇੱਕ ਮੈਰਿਜ ਪੈਲੇਸ 'ਚ 4 ਨਵੰਬਰ ਨੂੰ ਵਿਆਹ ਸਮਾਗਮ ਦੌਰਾਨ ਵੱਡਾ ਹੰਗਾਮਾ ਹੋਇਆ ਸੀ। ਇਸ ਦੌਰਾਨ ਇਕ ਐਨਆਰਆਈ ਪਰਿਵਾਰ ਵੱਲੋਂ ਦੋਸ਼ ਲਾਏ ਗਏ ਸਨ ਕਿ ਕੁਝ ਹਥਿਆਰਬੰਦ ਲੋਕਾਂ ਵੱਲੋਂ ਪੈਲਿਸ ਵਿਚ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਤੇ ਖੂਬ ਗੁੰਡਾਗਰਦੀ ਕੀਤੀ।ਇਸ ਦੌਰਾਨ ਪਰਿਵਾਰ ਨੇ ਆਖਿਆ ਸੀ ਉਹ ਅੱਗੇ ਤੋਂ ਕਦੇ ਪੰਜਾਬ ਨਹੀਂ ਆਉਣਗੇ ਤੇ ਆਪਣੇ ਬੱਚਿਆਂ ਨੂੰ ਵੀ ਕਦੇ ਆਉਣ ਲਈ ਨਹੀਂ ਆਖਣਗੇ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :