ਪੜਚੋਲ ਕਰੋ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ

Gurdaspur News : ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ

Gurdaspur News : ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ।

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ।

ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ, ਜਾਣੋ ਕਦੋਂ ਖਾਤਿਆਂ 'ਚ ਆਏਗੀ ਰਕਮ? ਮੰਤਰੀ ਬਲਜਿੰਦਰ ਕੌਰ ਬੋਲੀ...
Punjab News: ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਬਾਦਲ ਪਰਿਵਾਰ 'ਚ ਜਲਦ ਵੱਜੇਗੀ ਸ਼ਹਿਨਾਈ, ਮਨਪ੍ਰੀਤ ਬਾਦਲ ਦੀ ਧੀ ਦਾ ਇਸ ਸ਼ਾਹੀ ਪਰਿਵਾਰ ਨਾਲ ਜੁੜਿਆ ਰਿਸ਼ਤਾ, ਇਸ ਆਗੂ ਦੀ ਬਣੇਗੀ ਨੂੰਹ...
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਚੋਣ ਡਿਊਟੀ ‘ਤੇ ਜਾ ਰਹੇ ਟੀਚਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ, ਨਹਿਰ 'ਚ ਡਿੱਗੀ ਕਾਰ, ਇਸ ਵਜ੍ਹਾ ਕਰਕੇ ਵਾਪਰਿਆ ਹਾਦਸਾ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਕਮੇਟੀ ਵੋਟਿੰਗ ਦੇ ਚੱਲਦੇ ਇਸ ਜ਼ਿਲ੍ਹੇ ਦੇ 5 ਪਿੰਡਾਂ 'ਚ ਬਾਇਕਾਟ, ਇਸ ਜਗ੍ਹਾ ਰੱਦ ਹੋਈ ਵੋਟਿੰਗ
Punjab News: ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਪੰਜਾਬ 'ਚ ਚੋਣਾ ਵਿਚਾਲੇ ਜ਼ੋਰਦਾਰ ਧਮਾਕਾ, ਹਿੱਲਿਆ ਜਲੰਧਰ! ਨੇੜਲੇ ਘਰਾਂ ਦੇ ਸ਼ੀਸ਼ੇ ਟੁੱਟ ਗਏ; 1 ਦੀ ਮੌਤ, 2 ਗੰਭੀਰ ਜ਼ਖਮੀ...
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Embed widget