ਪੜਚੋਲ ਕਰੋ

ਭਾਜਪਾ ਨੇਤਾ ਦੇ ਦੋਸ਼ਾਂ 'ਤੇ ਭੜਕੇ ਧਾਲੀਵਾਲ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾ

ਭਾਜਪਾ ਆਗੂ ਅਨਿਲ ਸਰੀਨ ਨੇ ਨਸ਼ੇ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉੱਥੇ ਹੀ ਕੁਲਦੀਪ ਧਾਲੀਵਾਲ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ, ਮਨਘੜਤ ਅਤੇ ਬੇਬੁਨਿਆਦ ਦੱਸਿਆ ਹੈ।

Punjab News: ਭਾਜਪਾ ਆਗੂ ਅਨਿਲ ਸਰੀਨ ਨੇ ਨਸ਼ੇ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉੱਥੇ ਹੀ ਕੁਲਦੀਪ ਧਾਲੀਵਾਲ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ, ਮਨਘੜਤ ਅਤੇ ਬੇਬੁਨਿਆਦ ਦੱਸਿਆ ਹੈ।

ਮੰਤਰੀ ਧਾਲੀਵਾਲ ਨੇ ਦੋਸ਼ਾਂ 'ਤੇ ਠੋਕਵਾਂ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਭਾਜਪਾ ਆਗੂ ਨੇ ਜਾਣਬੁੱਝ ਕੇ ਮੇਰੇ ਖਿਲਾਫ ਝੂਠ ਬੋਲਿਆ ਹੈ। ਉਹ ਆਪਣਾ ਬਿਆਨ ਵਾਪਸ ਲੈਣ ਨਹੀਂ ਤਾਂ ਮੈਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਾਂਗਾ। ਉਨ੍ਹਾਂ ਇਹ ਗੁੰਮਰਾਹਕੁੰਨ ਦਾਅਵਾ ਮੇਰੀ ਜਨਤਕ ਛਵੀ ਨੂੰ ਖਰਾਬ ਕਰਨ ਲਈ ਕੀਤਾ ਹੈ, ਕਿਉਂਕਿ ਇਹ ਮਾਮਲਾ ਉਨ੍ਹਾਂ ਦੇ ਬਿਆਨ ਦੇ ਬਿਲਕੁਲ ਉਲਟ ਹੈ। ਮੈਂ ਅਗਲੇ ਕੁਝ ਦਿਨਾਂ ਵਿੱਚ ਉਸ ਨੇਤਾ ਵਿਰੁੱਧ ਕਾਨੂੰਨੀ ਨੋਟਿਸ ਭੇਜਾਂਗਾ।

ਧਾਲੀਵਾਲ ਨੇ ਕਿਹਾ ਕਿ 28 ਮਈ ਨੂੰ ਅਜਨਾਲਾ ਪੁਲਿਸ ਨੇ ਮੇਰੇ ਹਲਕੇ ਦੇ ਪਿੰਡ ਲੱਖੋਵਾਲ ਤੋਂ 6-7 ਲੋਕਾਂ ਨੂੰ ਨਸ਼ਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਪਿੰਡ ਦੇ ਲੋਕਾਂ ਨੇ ਮੈਨੂੰ ਦੱਸਿਆ ਕਿ ਉੱਥੇ ਦੋ ਵਿਅਕਤਿਆਂ ਨੂੰ ਨਜਾਇਜ਼ ਫੜਿਆ ਗਿਆ ਹੈ। ਉਹ ਪੀਂਦੇ ਹਨ ਪਰ ਵੇਚਦੇ ਨਹੀਂ। ਇੱਕ ਮੁੰਡਾ ਇੱਕ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ ਸੀ।

ਉਸ ਤੋਂ ਬਾਅਦ ਮੈਂ ਐਸਐਚਓ ਨੂੰ ਫ਼ੋਨ ਕੀਤਾ ਅਤੇ ਖੁਦ ਪੁਲਿਸ ਸਟੇਸ਼ਨ ਗਿਆ। ਮੈਂ ਉਸਨੂੰ ਪੁੱਛਿਆ ਕਿ ਕੀ ਇਹ ਦੋਵੇਂ ਵਿਅਕਤੀ ਨਸ਼ੇ ਕਰਦੇ ਹਨ ਜਾਂ ਵੇਚਦੇ ਹਨ? ਉਸਨੇ ਕਿਹਾ ਕਿ ਜਾਂਚ ਕਰ ਕੇ ਦੱਸੇਗਾ। ਮੈਂ ਕਿਹਾ ਕਿ ਜੇ ਉਹ ਸਿਰਫ਼ ਨਸ਼ੇ ਹੀ ਲੈਂਦਾ ਹੈ ਤਾਂ ਉਸਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿਓ। ਫਿਰ ਅਗਲੇ ਦਿਨ ਐਸਐਚਓ ਨੇ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ। ਨਸ਼ੇ ਵੇਚਣ ਵਾਲੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਧਾਲੀਵਾਲ ਨੇ ਉਸ ਐਫਆਈਆਰ ਦੀ ਕਾਪੀ ਮੀਡੀਆ ਨੂੰ ਵੀ ਦਿਖਾਈ ਅਤੇ ਕਿਹਾ ਕਿ ਮੈਂ ਇਸ ਘਟਨਾ ਨੂੰ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਵੀ ਸਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਆਗੂ ਨਸ਼ੇ ਦੇ ਦਰਦ ਨੂੰ ਨਹੀਂ ਜਾਣਦੇ ਕਿਉਂਕਿ ਉਨ੍ਹਾਂ ਦਾ ਪਰਿਵਾਰਾ ਕਦੇ ਇਸ ਤੋਂ ਪੀੜਤ ਨਹੀਂ ਹੋਇਆ। ਜਦੋਂ ਕਿ ਮੇਰਾ ਆਪਣਾ ਪਰਿਵਾਰ ਨਸ਼ੇ ਦੀ ਲਤ ਦਾ ਸ਼ਿਕਾਰ ਹੋਇਆ ਹੈ। 2013 ਵਿੱਚ ਮੇਰੇ ਇੱਕ 32 ਸਾਲ ਦੇ ਭਤੀਜੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਮੈਂ ਉਸਦੀ ਮੌਤ ਦੀ ਖ਼ਬਰ ਸੁਣ ਕੇ ਵਿਦੇਸ਼ ਤੋਂ ਭਾਰਤ ਆਇਆ, ਫਿਰ ਮੈਂ ਇੱਥੇ ਹੀ ਰਹਿਣ ਦਾ ਫੈਸਲਾ ਕੀਤਾ। ਅੱਜ ਵੀ ਮੇਰੀ ਮਾਂ ਅਕਸਰ ਉਸਦਾ ਨਾਮ ਲੈ ਕੇ ਰੋਂਦੀ ਹੈ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਿੱਚ ਜਦੋਂ ਵੱਡੀ ਮਾਤਰਾ ਵਿੱਚ ਨਸ਼ਾ ਵਿਕ ਰਿਹਾ ਸੀ, ਤਾਂ ਪੰਜਾਬ ਪੁਲਿਸ ਦੇ ਏਡੀਜੀਪੀ ਸ਼ਸ਼ੀਕਾਂਤ ਜੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। ਮੈਂ ਉਸ ਮੁਹਿੰਮ ਦੇ ਸਮਰਥਨ ਵਿੱਚ ਆਪਣੇ ਪਿੰਡ ਵਿੱਚ ਉਨ੍ਹਾਂ ਦੇ ਨਾਲ ਇੱਕ ਵੱਡੀ ਰੈਲੀ ਕੱਢੀ ਸੀ। ਅਸੀਂ ਸ਼ੁਰੂ ਤੋਂ ਹੀ ਨਸ਼ਾ ਅਤੇ ਅੱਤਵਾਦ ਵਿਰੁੱਧ ਲੜ ਰਹੇ ਹਾਂ। ਮੈਂ ਇਸਨੂੰ ਨੇੜਿਓਂ ਦੇਖਿਆ ਹੈ ਕਿਉਂਕਿ ਨਸ਼ੇ ਤੋਂ ਸਭ ਤੋਂ ਵੱਧ ਪ੍ਰਭਾਵਿਤ ਸਾਡੇ ਆਲੇ ਦੁਆਲੇ ਦੇ ਖੇਤਰ ਹੀ ਹੋਏ ਹਨ।

ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ, ਉਸ ਸਮੇਂ ਵੀ ਅਸੀਂ ਕਿਹਾ ਸੀ ਕਿ ਜਿਹੜੇ ਵਿਅਕਤੀ ਨਸ਼ਾ ਵੇਚਦਾ ਹੈ ਉਸ ਦੇ ਵਿਰੁੱਧ ਕਾਰਵਾਈ ਹੋਵੇਗੀ ਅਤੇ ਜੋ ਨਸ਼ਾ ਕਰਦਾ ਹੈ, ਉਸ ਨੂੰ ਅਸੀਂ ਪਹਿਲਾਂ ਵਾਂਗ ਅਪਰਾਧੀ ਨਾ ਸਮਝ ਕੇ ਮਰੀਜ਼ ਵਾਂਗ ਉਸ ਦਾ ਚੰਗਾ ਇਲਾਜ ਕਰਾਂਗੇ। ਸਾਡਾ ਉਦੇਸ਼ ਨਸ਼ਾ ਖਤਮ ਕਰਨਾ ਹੈ, ਇਸ ਲਈ, ਸਾਨੂੰ ਨਸ਼ੇ ਵੇਚਣ ਵਾਲਿਆਂ ਅਤੇ ਕਰਨ ਵਾਲਿਆਂ ਵਿੱਚ ਅੰਤਰ ਨੂੰ ਸਮਝਣ ਅਤੇ ਉਸ ਅਨੁਸਾਰ ਕਾਰਵਾਈ ਕਰਨ ਦੀ ਲੋੜ ਹੈ। ਮੈਂ ਇਸ ਮਾਮਲੇ ਵਿੱਚ ਵੀ ਇਹੀ ਕੀਤਾ ਹੈ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget