ਪੜਚੋਲ ਕਰੋ

ਕੁਲਦੀਪ ਧਾਲੀਵਾਲ ਨੇ ਜੋਤੀਰਾਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ, ਅੰਮ੍ਰਿਤਸਰ ਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰ ਤੋਂ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਕੀਤੀ ਹੈ।

Chandigarh news:  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸ਼੍ਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ। ਇਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ।

ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।

ਉਨ੍ਹਾਂ ਨੇ ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐਨ.ਆਰ.ਆਈ. ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਦੁਆਰਾ ਇਹ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਸੀ।


ਕੁਲਦੀਪ ਧਾਲੀਵਾਲ ਨੇ ਜੋਤੀਰਾਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ, ਅੰਮ੍ਰਿਤਸਰ ਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਇਹ ਵੀ ਪੜ੍ਹੋ: ਬਰਨਾਲਾ ਤੋਂ ਮੋਟਰਸਾਈਕਲ ਚੋਰੀ ਕਰਕੇ ਬਠਿੰਡਾ ਜਿਲ੍ਹੇ ਵਿੱਚ ਵੇਚਣ ਵਾਲੇ ਤਿੰਨ ਕਾਬੂ , ਚੋਰੀ ਦੇ 5 ਮੋਟਰਸਾਈਕਲ ਬਰਾਮਦ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅੰਮ੍ਰਿਤਸਰ ਤੋਂ ਯਾਤਰੀਆਂ ਦੀ ਕਾਫੀ ਗਿਣਤੀ ਹੈ, ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਯਾਤਰੀਆਂ ਦੀ ਇਹ ਗਿਣਤੀ ਕੈਨੇਡਾ ਲਈ ਵਾਇਡ ਬਾਡੀਡ ਏਅਰਕ੍ਰਾਫਟਾਂ ਦੀਆਂ ਇੱਕ ਹਫ਼ਤੇ ਵਿੱਚ ਘੱਟੋ-ਘੱਟ ਪੰਜ ਉਡਾਣਾਂ ਨੂੰ ਪੂਰਾ ਕਰ ਸਕਦੀ ਹੈ।

ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਹਾਲ ਹੀ ਵਿੱਚ ਹੋਏ ਦੁਵੱਲੇ ਹਵਾਈ ਸੇਵਾ ਸਮਝੌਤੇ ਵਿੱਚ ਹੋਰ ਭਾਰਤੀ ਸ਼ਹਿਰ ਵੀ ਸ਼ਾਮਲ ਹਨ ਪਰ ਸਿੱਧੀਆਂ ਉਡਾਣਾਂ ਲਈ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਵੀ ਇਨ੍ਹਾਂ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਸੀ।


ਕੁਲਦੀਪ ਧਾਲੀਵਾਲ ਨੇ ਜੋਤੀਰਾਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ, ਅੰਮ੍ਰਿਤਸਰ ਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਇਸ ਖਿੱਤੇ ਦੇ ਵੱਡੀ ਗਿਣਤੀ ਵਿੱਚ ਪੰਜਾਬੀ ਮੁਸਾਫਰਾਂ ਅਤੇ ਸੂਬਾ ਸਰਕਾਰ ਦੀ ਤਰਫੋਂ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਮੁਹਾਲੀ ਨੂੰ ਸਿੱਧੀਆਂ ਉਡਾਣਾਂ ਦੇ ਸੰਪਰਕ ਵਿੱਚ ਸ਼ਾਮਲ ਕਰਕੇ ਸਮਝੌਤੇ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧਾ ਹਵਾਈ ਸੰਪਰਕ ਪੰਜਾਬੀਆਂ ਨੂੰ ਵੱਡਾ ਲਾਭ ਪਹੁੰਚਾਉਣ ਦੇ ਨਾਲ-ਨਾਲ ਇਸ ਖੇਤਰ ਦੇ ਲੋਕਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਕਾਫੀ ਲਾਭਦਾਇਕ ਵੀ ਹੋਵੇਗਾ। ਧਾਲੀਵਾਲ ਨੇ ਦੱਸਿਆ ਕਿ ਸਿੰਧੀਆ ਨੇ ਇਸ ਮੰਗ ਨੂੰ ਪ੍ਰਮੁੱਖਤਾ ਨਾਲ ਵਿਚਾਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਸੁਹਿਰਦ ਯਤਨ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ , ਅਪਲਾਈ ਕਰਨ ਦੀ ਆਖਰੀ ਤਾਰੀਕ 22 ਮਾਰਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget