ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Punjab News: ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਸਰਗਰਮ ਕਲੱਬਾਂ ਦੇ ਸਹਿਯੋਗ ਨਾਲ ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦਾ ਬੁੱਤ ਪਿਛਲੇ ਦਿਨੀ ਬਟਾਲਾ ਸ਼ਹਿਰ ਦੇ ਹੰਸਲੀ ਪੁੱਲ ਤੇ ਲੋਕ ਅਰਪਣ ਕੀਤਾ ਗਿਆ ਸੀ
Punjab News: ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਸਰਗਰਮ ਕਲੱਬਾਂ ਦੇ ਸਹਿਯੋਗ ਨਾਲ ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦਾ ਬੁੱਤ ਪਿਛਲੇ ਦਿਨੀ ਬਟਾਲਾ ਸ਼ਹਿਰ ਦੇ ਹੰਸਲੀ ਪੁੱਲ ਤੇ ਲੋਕ ਅਰਪਣ ਕੀਤਾ ਗਿਆ ਸੀ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨੌਜਵਾਨ ਪੀੜੀ ਵੱਲੋਂ ਕੀਤੇ ਇਸ ਕਾਰਜ ਦੀ ਸਾਲਾਘਾ ਕੀਤੀ। ਵਿਧਾਨ ਸਭਾ ਹਲਕਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿ ਨੁਮਾਈ ਉਚੇਚੇ ਯਤਨਾਂ ਸਦਕਾ ਇਸ ਬੁੱਤ ਨੂੰ 26 ਫਰਵਰੀ ਨੂੰ ਲੋਕ ਅਰਪਤ ਕੀਤਾ ਗਿਆ ਸੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸਹਿਮਤੀ ਦਿੱਤੀ ਗਈ ਸੀ, ਪਰ ਮੁੱਖ ਮੰਤਰੀ ਦੇ ਸੂਬੇ ਤੋਂ ਬਾਹਰ ਹੋਣ ਕਰਕੇ ਸਰਕਾਰੀ ਜਿੰਮੇਵਾਰੀਆਂ ਹੋਂਣ ਕਾਰਨ ਕੈਬਨਿਟ ਮੰਤਰੀ ਧਾਲੀਵਾਲ ਚੰਡੀਗੜ੍ਹ ਹਾਜਰ ਰਹੇ, ਜਿਸ ਕਾਰਨ ਸਮਾਗਮ ਵਿੱਚ ਸ਼ਾਮਿਲ ਨਹੀ ਹੋ ਸਕੇ।
ਬੀਤੇ ਕੱਲ ਜ਼ਿਲ੍ਹਾ ਗੁਰਦਾਸਪੁਰ ਦੇ ਤੂਫਾਨੀ ਦੌਰੇ ਕਾਰਨ ਬਆਦ ਦੁਪਹਿਰ ਹਾਕੀ ਉਲੰਪੀਅਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਬੁੱਤ ਫੁੱਲਾਂ ਨਾਲ ਸਜਾਇਆ ਗਿਆ ਸੀ। ਕੁਲਦੀਪ ਸਿੰਘ ਧਾਲੀਵਾਲ ਨੇ ਬੁੱਤ ਤੇ ਫੁੱਲ ਪੱਤੀਆਂ ਚੜ੍ਹਾ ਕੇ ਪੰਜਾਬ ਸਰਕਾਰ ਵੱਲੋਂ ਸਵ. ਉਲੰਪੀਅਨ ਸੁਰਜੀਤ ਸਿੰਘ ਨੂੰ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਨੋਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਅੰਦਰ ਨੋਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਸੁਰਜੀਤ ਸਪੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਜਰਨਲ ਸਕੱਤਰ ਨਿਸ਼ਾਨ ਸਿੰਘ ਰੰਧਾਵਾ, ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ, ਪੱਪੂ ਕੰਡੀਲਾ, ਰਵਿੰਦਰ ਸਿੰਘ ਕਾਹਲੋਂ, ਕੌਚ ਜਸਵੰਤ ਸਿੰਘ ਢਿੱਲੋਂ, ਦਵਿੰਦਰ ਸਿੰਘ ਕਾਲਾ ਨੰਗਲ, ਰਜਿੰਦਰਪਾਲ ਸਿੰਘ ਧਾਲੀਵਾਲ, ਰਜਿੰਦਰ ਸਿੰਘ ਕਾਲਾ ਨੰਗਲ, ਠੇਕੇਦਾਰ ਰਣਜੀਤ ਸਿੰਘ ਅਤੇ ਖੇਡ ਕਲੱਬਾ ਦੇ ਅਹੁਦੇਦਾਰ ਹਾਜਰ ਸਨ।