ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੈਬਨਿਟ ਮੰਤਰੀ ਧਾਲੀਵਾਲ ਪਿੰਡਾਂ 'ਚ ਜਾਇਜ਼ਾ ਲੈਣ ਪਹੁੰਚੇ ,ਕਿਹਾ -ਸਰਕਾਰ ਹਰ ਮੁਸ਼ਕਿਲ ਲਈ ਤਿਆਰ ਬਰ ਤਿਆਰ
Gurdaspur News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਾਲ ਲੱਗਦੇ ਰਾਵੀ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਜੀਰੋ ਲਾਈਨ ਦੇ ਕੋਲੋਂ ਜਿਥੇ
![ਕੈਬਨਿਟ ਮੰਤਰੀ ਧਾਲੀਵਾਲ ਪਿੰਡਾਂ 'ਚ ਜਾਇਜ਼ਾ ਲੈਣ ਪਹੁੰਚੇ ,ਕਿਹਾ -ਸਰਕਾਰ ਹਰ ਮੁਸ਼ਕਿਲ ਲਈ ਤਿਆਰ ਬਰ ਤਿਆਰ Cabinet minister Kuldeep Singh Dhaliwal reached villages of Batala, said - government ready for every difficulty ਕੈਬਨਿਟ ਮੰਤਰੀ ਧਾਲੀਵਾਲ ਪਿੰਡਾਂ 'ਚ ਜਾਇਜ਼ਾ ਲੈਣ ਪਹੁੰਚੇ ,ਕਿਹਾ -ਸਰਕਾਰ ਹਰ ਮੁਸ਼ਕਿਲ ਲਈ ਤਿਆਰ ਬਰ ਤਿਆਰ](https://feeds.abplive.com/onecms/images/uploaded-images/2023/07/20/f74cbb66b6bd05953cba09aa1df90bcb1689852056396345_original.jpg?impolicy=abp_cdn&imwidth=1200&height=675)
Kuldeep Singh Dhaliwal
Gurdaspur News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਾਲ ਲੱਗਦੇ ਰਾਵੀ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਜੀਰੋ ਲਾਈਨ ਦੇ ਕੋਲੋਂ ਜਿਥੇ ਪਾਣੀ ਖੋਰਾ ਲਗਾ ਰਿਹਾ ਸੀ, ਓਥੇ ਜਾ ਕੇ ਜਾਇਜ਼ਾ ਲਿਆ ਹੈ। ਰਾਵੀ ਦਰਿਆ ਪਾਣੀ ਨੂੰ ਲੈ ਕੇ ਇਸ ਵੇਲੇ ਪੂਰੇ ਚੜ੍ਹਾਅ ਤੇ ਹੈ। ਰਾਵੀ ਦਰਿਆ ਵਿੱਚ ਬੁੱਧਵਾਰ ਸਵੇਰ ਤੋਂ ਹੀ ਪਾਣੀ ਦਾ ਪੱਧਰ ਵੱਧ ਰਿਹਾ ਹੈ ,ਜਿਸ ਦਾ ਜਾਇਜਾ ਲਈ ਕੈਬਨਿਟ ਮੰਤਰੀ ਪਹੁੰਚੇ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਿਹਾ ਅਸੀਂ ਪ੍ਰਸ਼ਾਸਨ ਸਮੇਤ ਹਰ ਤਰ੍ਹਾਂ ਦੇ ਹਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅਸੀਂ ਕਿਸੇ ਤਰ੍ਹਾਂ ਵੀ ਲੋਕਾਂ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ, ਜੇਕਰ ਫ਼ਿਰ ਵੀ ਪਾਣੀ ਕਿਸੇ ਦਾ ਕੋਈ ਨੁਕਸਾਨ ਕਰਦਾ ਹੈ ਤਾਂ ਪੰਜਾਬ ਸਰਕਾਰ ਉਸਦਾ ਮੁਆਵਜ਼ਾ ਦੇਵੇਗੀ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੰਜ ਕੱਸਦੇ ਹੋਏ ਕਿਹਾ ਕਿ ਸੁਖਬੀਰ ਵੇਹਲੇ ਨੇ, ਉਨ੍ਹਾਂ ਨੂੰ ਐਨਾ ਸੀਰੀਅਸ ਲੈਣ ਦੀ ਲੋੜ ਨਹੀਂ। ਉਨ੍ਹਾਂ ਨਾਲ ਹੀ ਹਿਮਾਚਲ ,ਹਰਿਆਣਾ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਹੁਣ ਹਿਮਾਚਲ ਡੱਕੇ ਆਪਣਾ ਪਾਣੀ ਅਤੇ ਹਰਿਆਣਾ ਲਵੇ ਪੰਜਾਬ ਦਾ ਪਾਣੀ।
ਡੀਸੀ ਗੁਰਦਾਸਪੁਰ ਨੇ ਕਿਹਾ ਕਿ ਪਲ ਪਲ ਦੀ ਜਾਣਕਾਰੀ ਲੈ ਰਹੇ ਹਾਂ। ਬੁੱਧਵਾਰ ਸਵੇਰ ਤੋਂ ਲੈ ਕੇ ਹੁਣ ਤਿੰਨ ਲੱਖ ਕਿਊਸਕ ਪਾਣੀ ਊੱਜ ਦੇ ਵਿੱਚ ਛੱਡਣ ਦਾ ਪਤਾ ਚੱਲਿਆ ਸੀ। ਉੱਜ ਦਾ ਇਹ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਇਸ ਪਾਣੀ ਦੀ ਮਾਰ ਤੋਂ ਬਚਾਅ ਦੇ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕਰਦੇ ਹੋਏ ਚੌਵੀ ਘੰਟਿਆਂ ਲਈ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਉਟੀ ਲਗਾਈ ਗਈ ਹੈ ਤਾਂ ਜੋ ਇਸ ਮੁਸ਼ਕਲ ਘੜੀ ਦੋਰਾਨ ਆਮ ਨਾਗਰਿਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ , ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)