Gurdaspur News :  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨਾਲ ਲੱਗਦੇ ਰਾਵੀ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਜੀਰੋ ਲਾਈਨ ਦੇ ਕੋਲੋਂ ਜਿਥੇ ਪਾਣੀ ਖੋਰਾ ਲਗਾ ਰਿਹਾ ਸੀ, ਓਥੇ ਜਾ ਕੇ ਜਾਇਜ਼ਾ ਲਿਆ ਹੈ। ਰਾਵੀ ਦਰਿਆ ਪਾਣੀ ਨੂੰ ਲੈ ਕੇ ਇਸ ਵੇਲੇ ਪੂਰੇ ਚੜ੍ਹਾਅ ਤੇ ਹੈ। ਰਾਵੀ ਦਰਿਆ ਵਿੱਚ ਬੁੱਧਵਾਰ ਸਵੇਰ ਤੋਂ ਹੀ ਪਾਣੀ ਦਾ ਪੱਧਰ ਵੱਧ ਰਿਹਾ ਹੈ ,ਜਿਸ ਦਾ ਜਾਇਜਾ ਲਈ ਕੈਬਨਿਟ ਮੰਤਰੀ ਪਹੁੰਚੇ। 

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਿਹਾ ਅਸੀਂ ਪ੍ਰਸ਼ਾਸਨ ਸਮੇਤ ਹਰ ਤਰ੍ਹਾਂ ਦੇ ਹਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅਸੀਂ ਕਿਸੇ ਤਰ੍ਹਾਂ ਵੀ ਲੋਕਾਂ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ, ਜੇਕਰ ਫ਼ਿਰ ਵੀ ਪਾਣੀ ਕਿਸੇ ਦਾ ਕੋਈ ਨੁਕਸਾਨ ਕਰਦਾ ਹੈ ਤਾਂ ਪੰਜਾਬ ਸਰਕਾਰ ਉਸਦਾ ਮੁਆਵਜ਼ਾ ਦੇਵੇਗੀ। 

 

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੰਜ ਕੱਸਦੇ ਹੋਏ ਕਿਹਾ ਕਿ ਸੁਖਬੀਰ ਵੇਹਲੇ ਨੇ, ਉਨ੍ਹਾਂ ਨੂੰ ਐਨਾ ਸੀਰੀਅਸ ਲੈਣ ਦੀ ਲੋੜ ਨਹੀਂ। ਉਨ੍ਹਾਂ ਨਾਲ ਹੀ ਹਿਮਾਚਲ ,ਹਰਿਆਣਾ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਹੁਣ ਹਿਮਾਚਲ ਡੱਕੇ ਆਪਣਾ ਪਾਣੀ ਅਤੇ ਹਰਿਆਣਾ ਲਵੇ ਪੰਜਾਬ ਦਾ ਪਾਣੀ।


ਡੀਸੀ ਗੁਰਦਾਸਪੁਰ ਨੇ ਕਿਹਾ ਕਿ ਪਲ ਪਲ ਦੀ ਜਾਣਕਾਰੀ ਲੈ ਰਹੇ ਹਾਂ। ਬੁੱਧਵਾਰ ਸਵੇਰ ਤੋਂ ਲੈ ਕੇ ਹੁਣ ਤਿੰਨ ਲੱਖ ਕਿਊਸਕ ਪਾਣੀ ਊੱਜ ਦੇ ਵਿੱਚ ਛੱਡਣ ਦਾ ਪਤਾ ਚੱਲਿਆ ਸੀ। ਉੱਜ ਦਾ ਇਹ ਪਾਣੀ ਰਾਵੀ ਦਰਿਆ ਵਿੱਚ ਛੱਡਿਆ ਗਿਆ ਹੈ। ਇਸ ਪਾਣੀ ਦੀ ਮਾਰ ਤੋਂ ਬਚਾਅ ਦੇ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕਰਦੇ ਹੋਏ ਚੌਵੀ ਘੰਟਿਆਂ ਲਈ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਉਟੀ ਲਗਾਈ ਗਈ ਹੈ ਤਾਂ ਜੋ ਇਸ ਮੁਸ਼ਕਲ ਘੜੀ ਦੋਰਾਨ ਆਮ ਨਾਗਰਿਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ