ਅਜਨਾਲਾ: ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੇ ਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਪ੍ਰਧਾਨਗੀ ਤੋਂ ਹਠਾ ਦਿੱਤਾ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਬਦਲਣ ਦੀਆਂ ਚਰਚਾਵਾਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਸੀ।
ਅੱਜ ਅਜਨਾਲਾ ਦੀ ਸਿਆਸਤ ਵਿੱਚ ਉਸ ਵੇਲੇ ਭੁਚਾਲ ਆਇਆ ਜਦੋਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ 12 ਕੌਂਸਲਰਾਂ ਨੇ ਪ੍ਰਧਾਨ ਦੀਪਕ ਅਰੋੜਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਅਜਨਾਲਾ ਦੇ ਕੁੱਲ 15 ਕੌਂਸਲਰਾਂ ਵਿੱਚੋਂ 12 ਹਾਜ਼ਰ ਸਨ ਤੇ ਵਿਧਾਇਕ ਦੇ ਤੌਰ ਤੇ 13ਵੀਂ ਵੋਟ ਉਨ੍ਹਾਂ ਦੀ ਸੀ।
ਉਨ੍ਹਾਂ ਕਿਹਾ ਅਸੀਂ 13 ਕੌਂਸਲਰਾਂ ਨੇ ਮਤਾ ਪਾ ਕੇ ਸਰਬਸੰਮਤੀ ਨਾਲ ਦੀਪਕ ਅਰੋੜਾ ਨੂੰ ਪ੍ਰਧਾਨਗੀ ਤੋਂ ਲਾਂਭੇ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕਰ ਸ਼ਹਿਰ ਦੇ ਵਿਕਾਸ ਤੇ ਪ੍ਰਧਾਨ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab budget 2022: ਮਾਨ ਸਰਕਾਰ ਦਾ ਇੱਕ ਹੋਰ ਵੱਡਾ ਐਲਾਨ, ਇਸ ਵਾਰ ਪੇਪਰਲੈਸ ਬਜਟ, 21 ਲੱਖ ਰੁਪਏ ਤੇ 34 ਟਨ ਕਾਗਜ਼ ਬਚੇਗਾ