ਪੜਚੋਲ ਕਰੋ

ਮੀਂਹ ਨਾਲ ਮੰਡੀਆਂ ਵਿੱਚ ਰੁਲ ਰਹੀ ਹੈ ਫ਼ਸਲ, ਮੰਤਰੀ ਨੇ ਦਾਣਾ ਮੰਡੀ 'ਚ ਜਾ ਕੇ ਕਿਸਾਨਾਂ ਨੂੰ ਕੀਤੀ ਅਪੀਲ

ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਹੱਦਾਂ ‘ਤੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦੀ ਹੀ ਕਣਕ ਦੀ ਖ਼ਰੀਦ ਹੋਵੇ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਦਾਣਾ ਮੰਡੀ ਖਰੜ ਦਾ ਦੌਰਾ ਕੀਤਾ ਗਿਆ ਤੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਹਨਾਂ ਦਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 34 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਕੀਤੀ ਗਈ ਹੈ। ਕਰੀਬ 1.5 ਲੱਖ ਕਿਸਾਨਾਂ ਦੇ ਖਾਤਿਆਂ ਵਿਚ ਕਰੀਬ 4500 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।


ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ । ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਇਸ ਸਮੇਂ ਬਾਰਦਾਨਾ ਪੂਰੀ ਮਾਤਰਾ ਵਿੱਚ ਉਪਲਬੱਧ ਹੈ । ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਹੱਦਾਂ ‘ਤੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦੀ ਹੀ ਕਣਕ ਦੀ ਖ਼ਰੀਦ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਕਿਸੇ ਵੀ ਰਾਜ ਦੀ ਕਣਕ ਪੰਜਾਬ ਵਿੱਚ ਲਿਆਉਣ ‘ਤੇ ਸਖਤੀ ਨਾਲ ਰੋਕ ਲਗਾਈ ਹੈ । 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget