Punjab News: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ।
ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ।
ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਦੀਪਕ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।