ਪੜਚੋਲ ਕਰੋ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ, 29,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ...

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ (ਪੀਐਸਆਰਐਲਐਮ) ਤਹਿਤ ਗ਼ਰੀਬ ਦਿਹਾਤੀ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਂਦੇ ਹਨ ਅਤੇ ਪੀ.ਐਸ.ਆਰ.ਐਲ.ਐਮ. ਸਕੀਮ ਨੂੰ ਪਿੰਡ ਪੱਧਰ 'ਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਲੋੜਵੰਦ ਔਰਤਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਕਰਮਚਾਰੀਆਂ ਦਾ ਵਿਸ਼ੇਸ ਯੋਗਦਾਨ ਹੁੰਦਾ ਹੈ, ਇਸ ਲਈ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਨਿਭਾਉਣ।

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਦੇ ਲਾਗੂ ਹੋਣ ਨਾਲ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤ ਮੈਂਬਰਾਂ ਦੀ ਨਿਰਭਰਤਾ ਪ੍ਰਾਈਵੇਟ ਫ਼ਾਇਨਾਂਸਰ 'ਤੇ ਕਾਫ਼ੀ ਹੱਦ ਤੱਕ ਘੱਟ ਗਈ ਹੈ। ਇਸ ਸਕੀਮ ਅਧੀਨ ਪਿੰਡਾਂ ਦੀਆਂ ਔਰਤ ਉਤਪਾਦਕਾਂ ਨੂੰ ਖੇਤੀਬਾੜੀ ਤੇ ਪਸ਼ੂ-ਧਨ ਉਤਪਾਦਨ ਵਧਾਉਣ, ਵੈਲਿਉ ਚੇਨ ਵਿਕਸਿਤ ਕਰਨ ਤੇ ਗ਼ੈਰ-ਖੇਤੀ ਗਤੀਵਿਧੀਆਂ ਜਿਵੇਂ ਸੈਨੇਟਰੀ ਪੈਡ, ਅਚਾਰ, ਦਸਤਕਾਰੀ ਦੀਆਂ ਚੀਜ਼ਾਂ ਬਣਾਉਣ ਅਤੇ ਸਟੋਰ ਚਲਾਉਣ ਆਦਿ ਜ਼ਰੀਏ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਰਾਹੀਂ ਇਸ ਸਕੀਮ ਦਾ ਲਾਭ ਪੇਂਡੂ ਔਰਤਾਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਹੱਥਾਂ ਦੇ ਹੁਨਰ ਨੂੰ ਨਿਖਾਰਦੇ ਹੋਏ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗ ਦੀਆਂ ਵੱਖ-ਵੱਖ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਵਿਭਾਗ ਵਿੱਚ 8 ਕਲਰਕਾਂ ਤੋਂ ਇਲਾਵਾ ਪੰਜਾਬ ਸਟੇਟ ਰੂਰਲ ਲਾਇਵਲੀਹੁਡਜ਼ ਮਿਸ਼ਨ ਅਧੀਨ ਰੱਖੇ ਗਏ 126 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, 9 ਜ਼ਿਲ੍ਹਾ ਐਮ.ਆਈ.ਐਸ ਮੈਨੇਜਰ, 48 ਬਲਾਕ ਪ੍ਰੋਗਰਾਮ ਮੈਨੇਜਰ, 20 ਬਲਾਕ ਪ੍ਰੋਗਰਾਮ ਮੈਨੇਜਰ (ਲਾਇਵਲੀਹੁਡਜ਼), 2 ਬਲਾਕ ਪ੍ਰੋਗਰਾਮ ਮੈਨੇਜਰ (ਐਸ.ਵੀ.ਈ.ਪੀ/ਐਨ.ਐਫ਼), 32 ਕਲੱਸਟਰ ਕੋਆਰਡੀਨੇਟਰ ਅਤੇ ਸਟੇਟ ਪੱਧਰ 'ਤੇ 3 ਯੰਗ ਪ੍ਰੋਫੈਸ਼ਨਲ, 2 ਆਫਿਸ ਅਸਿਸਟੈਂਟ, 1 ਅਕਾਊਂਟ ਅਸਿਸਟੈਂਟ ਤੇ 1 ਐਮ.ਆਈ.ਐਸ ਅਸਿਸਟੈਂਟ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024

ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਰੋਜ਼ ਖਾਂਦੇ ਹੋ ਬਦਾਮ, ਕਿਸ਼ਮਿਸ਼ ਅਤੇ ਅਖਰੋਟ? ਤਾਂ ਹੋ ਜਾਓ ਸਾਵਧਾਨ, ਜਾਣ ਲਓ ਕੰਮ ਦੀ ਗੱਲ
ਤਾਮਿਲਨਾਡੂ ਦੇ ਨਿੱਜੀ ਹਸਪਤਾਲ 'ਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਨ 7 ਦੀ ਮੌਤ, ਕਈ ਜ਼ਖਮੀ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Embed widget