ਮੈਂ ਆਪਣੇ ਸਾਰੇ ਅਹੁਦੇ ਛੱਡ ਕੇ ਕਿਸਾਨਾਂ ਨਾਲ ਧਰਨੇ 'ਤੇ ਬੈਠਣ ਲਈ ਤਿਆਰ, ਕੈਬਨਿਟ ਮੰਤਰੀ ਦਾ ਵੱਡਾ ਬਿਆਨ
Punjab News: ਸ਼ੰਭੂ (Shambhu Border) ਅਤੇ ਖਨੌਰੀ ਸਰਹੱਦ (Khanauri Border) ਕਿਸਾਨਾਂ ਕੋਲੋਂ ਖਾਲੀ ਕਰਵਾਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Cabinet Minister Laljit Bhullar) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Punjab News: ਸ਼ੰਭੂ (Shambhu Border) ਅਤੇ ਖਨੌਰੀ ਸਰਹੱਦ (Khanauri Border) ਕਿਸਾਨਾਂ ਕੋਲੋਂ ਖਾਲੀ ਕਰਵਾਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Cabinet Minister Laljit Bhullar) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਲਾਲਜੀਤ ਭੁੱਲਰ ਨੇ ਕਿਹਾ ਕਿ ਮੈਂ ਆਪਣੇ ਸਾਰੇ ਅਹੁਦੇ ਛੱਡ ਕੇ ਕਿਸਾਨਾਂ ਨਾਲ ਧਰਨਾ ਦੇਣ ਨੂੰ ਤਿਆਰ ਹਾਂ। ਕਿਸਾਨ ਮੈਨੂੰ ਦਿੱਲੀ ਵਿੱਚ ਜਗ੍ਹਾ ਦੱਸਣ, ਮੈਂ ਉਸ ਜਗ੍ਹਾ 'ਤੇ ਉਨ੍ਹਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਨਾਲ ਬੈਠਣ ਲਈ ਤਿਆਰ ਹਾਂ।ਸਾਡੀ ਲੜਾਈ ਕੇਂਦਰ ਨਾਲ ਹੈ, ਫਿਰ ਪੰਜਾਬ ਦੀਆਂ ਸੜਕਾਂ ਕਿਉਂ ਬੰਦ ਹਨ, ਪੰਜਾਬ ਦਾ ਵਿਕਾਸ ਨਾ ਰੋਕਣ ਕਿਸਾਨ।
ਆਖਿਰ ਕਿਵੇਂ ਖਾਲੀ ਕਰਵਾਏ ਗਏ ਸ਼ੰਭੂ ਅਤੇ ਖਨੌਰੀ ਬਾਰਡਰ?
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਕਿਸਾਨਾਂ 'ਤੇ ਕਾਰਵਾਈ ਪਾ ਕੇ ਭਾਵ ਕਿ ਸਾਰੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਖਾਲੀ ਕਰਵਾ ਲਿਆ ਹੈ। ਇੱਥੇ ਤੱਕ ਜੇਸੀਬੀ ਸੱਦ ਦੇ ਉੱਥੇ ਕਿਸਾਨਾਂ ਦੀਆਂ ਲੱਗੀਆਂ ਸਟੇਜਾਂ ਅਤੇ ਹੋਰਡਿੰਗ ਵੀ ਤੋੜ ਕੇ ਸੁੱਟ ਦਿੱਤੇ ਹਨ।
ਕਿਸਾਨਾਂ 'ਤੇ ਕਾਰਵਾਈ ਪਾ ਕੇ ਖਾਲੀ ਕਰਵਾਏ ਦੋਵੇਂ ਬਾਰ਼ਡਰ
ਇੱਕ ਤਰ੍ਹਾਂ ਪੂਰਾ ਮੋਰਚਾ ਚੁੱਕਵਾ ਦਿੱਤਾ ਹੈ। ਪੁਲਿਸ ਨੇ ਇਹ ਕਾਰਵਾਈ ਉਸ ਵੇਲੇ ਪਾਈ ਜਦੋਂ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਆਏ ਸਨ, ਉਨ੍ਹਾਂ ਨੇ ਪਹਿਲਾਂ ਮੁੱਖ ਆਗੂਆਂ ਜਿਵੇਂ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਨੂੰ ਹਿਰਾਸਤ ਵਿੱਚ ਲਿਆ ਫਿਰ ਮੌਕਾ ਦੇਖ ਅੰਦੋਲਨ ਵਾਲੀ ਥਾਂ 'ਤੇ ਪੁੱਜ ਕੇ ਸਾਰੇ ਕਿਸਾਨਾਂ ਨੂੰ ਬੱਸਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ। ਇਸ ਸਾਰੀ ਕਾਰਵਾਈ ਤੋਂ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਕਾਫੀ ਰੋਸ ਹੈ। ਉੱਥੇ ਹੀ ਅੱਜ ਸਾਰੇ ਰਸਤੇ ਖੋਲ੍ਹੇ ਜਾ ਰਹੇ ਹਨ, ਸਾਰੀਆਂ ਬੈਰੀਕੇਡਿੰਗ ਹਟਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
