ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ
26 ਜਨਵਰੀ ਦਾ ਦਿਹਾੜਾ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਫਾਜ਼ਿਲਕਾ ਵਿੱਚ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿੱਚ 26 ਜਨਵਰੀ...
ਫਾਜ਼ਿਲਕਾ: 26 ਜਨਵਰੀ ਦਾ ਦਿਹਾੜਾ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਫਾਜ਼ਿਲਕਾ ਵਿੱਚ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿੱਚ 26 ਜਨਵਰੀ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ।
ਇੱਥੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਸੂਬੇ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਜਿਵੇਂ ਹੀ ਉਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤਾਂ ਸਲੂਟ ਕਰਨਾ ਭੁੱਲ ਗਏ। ਇਸ ਦੌਰਾਨ ਪਿੱਛੇ ਖੜੇ ਫ਼ਾਜ਼ਿਲਕਾ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਸਲੂਟ ਕਰਨ ਲਈ ਕਿਹਾ।
ਇਸੇ ਤਰ੍ਹਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੀ ਅਣਗਿਹਲੀ ਕੀਤੀ ਗਈ। ਕੌਮੀ ਗਾਣ ਦੇ ਚੱਲਦੇ ਹੋਏ ਹਰਪਾਲ ਸਿੰਘ ਚੀਮਾ ਨੇ ਸਲੂਟ ਕਰਦੇ ਹੋਏ ਹੱਥ ਥੱਲ੍ਹੇ ਕਰ ਲਿਆ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜਸਕਰਨ ਸਿੰਘ ਨੇ ਉਨ੍ਹਾਂ ਨੂੰ ਯਾਦ ਕਰਵਾਇਆ। ਫਿਰ ਉਨ੍ਹਾਂ ਨੇ ਵਾਪਸ ਹੱਥ ਉਪਰ ਵੱਲ ਨੂੰ ਚੁੱਕਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Republic Day 2023: ਪੂਰਾ ਦੇਸ਼ ਰੰਗਿਆ ਗਣਤੰਤਰ ਦਿਵਸ ਦੇ ਜਸ਼ਨ 'ਚ, ਜਾਣੋ ਇਸ ਖਾਸ ਦਿਨ ਨਾਲ ਜੁੜੇ ਦਿਲਚਸਪ ਕਿੱਸੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ