Ludhiana News: ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਵਿੱਚ ਜਿੱਤੇ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ। ਉੱਥੇ ਹੀ ਬੀਤੇ ਦਿਨੀਂ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ, ਜਿਸ ਦੀ ਉਨ੍ਹਾਂ ਨੇ ਸਹੁੰ ਚੁੱਕੀ। ਉੱਥੇ ਹੀ ਸੰਜੀਵ ਅਰੋੜਾ ਨੂੰ ਤਿੰਨ ਵਿਭਾਗ ਦਿੱਤੇ ਗਏ, ਜਿੱਥੇ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਇੱਕ ਉਦਯੋਗਿਕ ਸ਼ਹਿਰ ਹੈ।
ਉਦਯੋਗਪਤੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਹੈ ਕਿ ਸ਼ਹਿਰ ਵਿੱਚ ਇੱਕ Exhibition Center ਬਣਾਇਆ ਜਾਵੇ। ਉਦਯੋਗਪਤੀਆਂ ਦੀ ਇਹ ਮੰਗ ਜਲਦੀ ਹੀ ਪੂਰੀ ਹੋਵੇਗੀ ਅਤੇ ਇੱਕ ਨਵਾਂ ਐਗਜ਼ੀਬੀਸ਼ਨ ਸੈਂਟਰ ਬਣਾਇਆ ਜਾਵੇਗਾ।
ਜ਼ਿਕਰ ਕਰ ਦਈਏ ਕਿ 2022 ਵਿੱਚ ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ, ਪਰ ਉਨ੍ਹਾਂ ਦੀ ਖ਼ੁਦ ਦੀ ਪਿਸਤੌਲ ਤੋਂ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਖਾਲੀ ਹੋ ਗਈ। ਇਸ ਤੋਂ ਬਾਅਦ ਹੁਣ 19 ਜੂਨ ਨੂੰ ਲੁਧਿਆਣਾ ਪੱਛਮੀ ਵਿੱਚ ਵੋਟਾਂ ਕਰਵਾਈਆਂ ਗਈਆਂ, ਜਿਸ ਵਿੱਚ ਲੋਕਾਂ ਨੇ ਸੰਜੀਵ ਅਰੋੜਾ ‘ਤੇ ਭਰੋਸਾ ਜਤਾਇਆ ਤੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਈ।
ਉੱਥੇ ਹੀ ਹੁਣ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਛੁੱਟੀ ਕਰ ਦਿੱਤੀ ਗਈ ਹੈ। ਪਿਛਲੇ ਦਿਨੀਂ ਸੰਜੀਵ ਅਰੋੜਾ ਨੂੰ ਐਨਆਰਾਈ ਸਣੇ ਤਿੰਨ ਵਿਭਾਗ ਸੌਂਪੇ ਗਏ, ਜਿਸ ਦੀ ਜਿੰਮੇਵਾਰੀ ਉਨ੍ਹਾਂ ਨੇ ਅੱਜ ਤੋਂ ਸੰਭਾਲਣੀ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।