ਪੜਚੋਲ ਕਰੋ

ਸੰਨੀ ਦਿਓਲ ਕਿਸਾਨਾਂ ਦੇ ਹੱਕ ’ਚ ਕਦੋਂ ਚੁੱਕਣਗੇ ਆਪਣਾ ਢਾਈ ਕਿਲੋ ਦਾ ਹੱਥ?

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਸਦ ਮੈਂਬਰ ਸੰਨੀ ਦਿਓਲ ‘ਰੀਲ ਲਾਈਫ਼’ ਭਾਵ ਫ਼ਿਲਮੀ ਜ਼ਿੰਦਗੀ ’ਚੋਂ ਬਾਹਰ ਆ ਕੇ ‘ਰੀਅਲ ਲਾਈਫ਼’ ਭਾਵ ਅਸਲ ਜ਼ਿੰਦਗੀ ’ਚ ਆਉਣ। ਮੰਤਰੀ ਨੇ ਸੁਆਲ ਕੀਤਾ ਕਿ ਉਹ ਆਪਣਾ ‘ਢਾਈ–ਕਿੱਲੋ ਦਾ ਹੱਥ’ ਕਿਸਾਨਾਂ ਦੇ ਹੱਕ ਵਿੱਚ ਕਦੋਂ ਚੁੱਕਣਗੇ।

ਚੰਡੀਗੜ੍ਹ: ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਸੂਬੇ ਦੀਆਂ ਪਟੜੀਆਂ ਖ਼ਾਲੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਰੇਲਵੇ ਬੋਰਡ ਦੀਆਂ ਜ਼ਰੂਰਤਾਂ ਮੁਤਾਬਕ ਪਟੜੀਆਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਨੇ ਕਿਸਾਨ ਅੰਦੋਲਨ 'ਤੇ ਪੰਜਾਬ ਸਰਕਾਰ ਨੂੰ ਵੀ ਰਗੜਾ ਲਾਇਆ ਹੈ। ਇਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਸਦ ਮੈਂਬਰ ਸੰਨੀ ਦਿਓਲ ‘ਰੀਲ ਲਾਈਫ਼’ ਭਾਵ ਫ਼ਿਲਮੀ ਜ਼ਿੰਦਗੀ ’ਚੋਂ ਬਾਹਰ ਆ ਕੇ ‘ਰੀਅਲ ਲਾਈਫ਼’ ਭਾਵ ਅਸਲ ਜ਼ਿੰਦਗੀ ’ਚ ਆਉਣ। ਮੰਤਰੀ ਨੇ ਸੁਆਲ ਕੀਤਾ ਕਿ ਉਹ ਆਪਣਾ ‘ਢਾਈ–ਕਿੱਲੋ ਦਾ ਹੱਥ’ ਕਿਸਾਨਾਂ ਦੇ ਹੱਕ ਵਿੱਚ ਕਦੋਂ ਚੁੱਕਣਗੇ। ਰੰਧਾਵਾ ਨੇ ਕਿਹਾ ਕਿ ਖ਼ੁਦ ਨੂੰ ‘ਧਰਤੀ ਦਾ ਪੁੱਤਰ’ ਅਖਵਾਉਣ ਵਾਲੇ ਸੰਸਦ ਮੈਂਬਰ ਸੰਨੀ ਦਿਓਲ ਕਿਸਾਨਾਂ ਦੇ ਹੱਕ ਵਿੱਚ ਬੋਲਣ ਦੀ ਥਾਂ ਸਿੱਧੇ ਤੌਰ ਉੱਤੇ ਕਿਸਾਨਾਂ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਦੀ ਬੋਲੀ ਬੋਲ ਰਹੇ ਹਨ। ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਇਸ ਸੰਘਰਸ਼ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦੇ ਕੇ ਸੰਨੀ ਦਿਓਲ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਕਿਸੇ ਦੇ ਲਿਖੇ ਹੋਏ ਡਾਇਲਾਗ ਬੋਲਣ ’ਚ ਹੀ ਮਾਹਿਰ ਹਨ। ਚਾਹੀਦਾ ਤਾਂ ਇਹ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਬਣਦੇ। ਸੰਨੀ ਦਿਓਲ ਨੇ ਚਿੱਠੀ 'ਚ ਕੀ ਲਿਖਿਆ ਦੱਸ ਦਈਏ ਕਿ ਸੰਨੀ ਦਿਓਲ ਨੇ ਆਪਣੀ ਚਿੱਠੀ ਵਿੱਚ ਲਿਖਿਆ ਸੀ ਕਿ ਲੋਕਤੰਤਰ ਵਿੱਚ ਅੰਦੋਲਨ ਕਰਨਾ ਲੋਕਾਂ ਦਾ ਹੱਕ ਹੈ ਪਰ ਇਸ ਕਾਰਨ ਹੋਰ ਨਾਗਰਿਕਾਂ ਦੀ ਆਮਦਨ ਦੇ ਸਾਧਨ ਨਾ ਰੁਕਣ, ਇਹ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ ਤੇ ਇਸ ਮਾਮਲੇ ’ਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਸੰਨੀ ਦਿਓਲ ਨੇ ਅੱਗੇ ਲਿਖਿਆ ਸੀ ਕਿ ਰੇਲ ਆਵਾਜਾਈ ਵਿੱਚ ਵਿਘਨ ਕਾਰਣ ਵੂਲਨ, ਸਪੋਰਟਸ, ਆਟੋ ਪਾਰਟਸ, ਸਾਇਕਲ, ਟੈਕਸਟਾਈਲ ਤੇ ਇਸਪਾਤ ਉਦਯੋਗਾਂ ਵਿੱਚ ਕੱਚਾ ਮਾਲ ਨਾ ਮਿਲਣ ਕਾਰਣ ਕੰਮ ਬੰਦ ਪਿਆ ਹੈ। ਤਿਆਰ ਮਾਲ ਫ਼ੈਕਟਰੀਆਂ ’ਚ ਪਿਆ ਹੈ। ਇਕੱਲੇ ਲੁਧਿਆਣਾ ਦੀ ਡ੍ਰਾਈ ਪੋਰਟ ’ਚ ਲਗਪਗ 15 ਹਜ਼ਾਰ ਕੰਟੇਨਰ ਫਸੇ ਹੋਏ ਹਨ। ਗੱਡੀਆਂ ਬੰਦ ਹੋਣ ਕਾਰਣ ਪ੍ਰਵਾਸੀ ਮਜ਼ਦੂਰਾਂ, ਫ਼ੌਜੀਆਂ ਸਮੇਤ ਆਮ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਆਉਣ-ਜਾਣ ’ਚ ਡਾਢੀ ਔਖ ਪੇਸ਼ ਆ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget