ਗੁਰਦਾਸਪੁਰ: ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ਼ ਹੈ। ਯੂਪੀ ਦੇ ਨਾਲ-ਨਾਲ ਕਿਸਾਨਾਂ ਦਾ ਗੁੱਸਾ ਦੇਸ਼ ਦੇ ਬਾਕੀ ਹਿੱਸਿਆਂ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਸੇ ਦੌਰਾਨ ਜਦੋਂ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਯੂਪੀ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ।
ਬਾਜਵਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਦੇ ਰਾਜ ਗ੍ਰਹਿ ਮੰਤਰੀ ਦੇ ਪੁੱਤਰ ਨੇ ਅਪਣੀ ਗੱਡੀ ਨਾਲ ਕਿਸਾਨਾਂ ਨੂੰ ਕੁਚਲਣ ਦੀ ਘਟਨਾ ਇੱਕ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਕਿਹਾ ਕਿ ਯੂਪੀ ਵਿੱਚ ਹੋਏ ਇਸ ਹਾਦਸੇ ਨੂੰ ਲੈਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਖਲ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਯੂਪੀ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਯੂਪੀ ਦੇ ਮੁੱਖ ਮੰਤਰੀ ਆਦਿਤਿਆ ਨਾਥ ਜੋਗੀ ਡਿਕਟੇਟਰ ਹਨ, ਉਨ੍ਹਾਂ ਨੂੰ ਅਪਣੀ ਡਿਕਟੇਟਰਸ਼ਿਪ ਛੱਡ ਕੇ ਦੋਸ਼ੀਆਂ ਨੂੰ ਬਣਦੀਆਂ ਸਜਾ ਦੇਣੀ ਚਾਹਿਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਯੋਗੀ ਨੂੰ ਨਸਿਅੱਤ ਦਿੰਦਿਆਂ ਕਿਹਾ ਕਿ ਅਜਿਹੀ ਘਟਨਾਵਾਂ ਨਾਲ ਉਹ ਦੇਸ਼ ਦਾ ਮਾਹੌਲ ਖਰਾਬ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਯੂਪੀ ਵਿਚ ਇੰਟਰਨੇਟ ਬੰਦ ਕਰ ਦਿੱਤਾ ਹੈ, ਜੋਕਿ ਗਲਤ ਗੱਲ ਹੈ। ਮੰਤਰੀ ਬਾਜਵਾ ਨੇ ਕਿਹਾ ਕਿ ਇਸ ਘਟਨਾ ਪਿੱਛੇ ਸਚਾਈ ਜਾਨਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਇੱਕ ਕੈਬਿਨੇਟ ਮੰਤਰੀ ਯੂਪੀ ਜ਼ਾ ਰਹੇ ਹਨ। ਉੱਥੇ ਜਾ ਕੇ ਸਚਾਈ ਦਾ ਪਤਾ ਕਰਨਗੇ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵਲੋਂ ਸ਼੍ਰੀਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ 'ਤੇ ਇੱਕ ਮੇਲੇ ਵਿਚ ਕਿਸਾਨਾਂ ਵਲੋਂ ਹਮਲਾ ਕੀਤਾ ਗਿਆ। ਜਿਸ ਵਿੱਚ ਵਿਧਾਇਕ ਦੇ ਦੋ ਗੰਨਮੈਨ ਜ਼ਖ਼ਮੀ ਹੋਏ ਹਨ, ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਹੀ ਜਾਰੀ ਰੱਖਣ। ਉਨ੍ਹਾਂ ਨੇ ਕਿਹਾ ਕਿ ਅਗਰ ਕਿਸਾਨਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਬੋਰਡ ਲਗਾਇਆ ਗਿਆ ਸੀ ਕਿ ਕੋਈ ਵੀ ਸਿਆਸੀ ਲੀਡਰ ਪਿੰਡ ਵਿਚ ਨਾ ਆਵੇ ਤਾਂ ਫਿਰ ਵਿਧਾਇਕ ਲਾਡੀ ਨੂੰ ਵੀ ਨਹੀਂ ਜਾਣਾ ਚਾਹੀਦਾ ਸੀ।
ਅੱਗੇ ਬਾਜਵਾ ਨੇ ਕਿਹਾ ਕਿ ਮੈਂ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨਾਂ ਨੂੰ ਬੁਲਾ ਕੇ ਮੀਟਿੰਗ ਕਰਨ ਅਤੇ ਕਿਸਾਨ ਸੀਐਮ ਨੂੰ ਆਪਣੇ ਧਰਨੇ ਦੀ ਰੂਪਰੇਖਾ ਦੱਸਣ, ਜਿਸ ਨਾਲ ਮਾਹੌਲ ਖਰਾਬ ਨਾ ਹੋਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/