ਮਾਨਸਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਉਧਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਾਜਸਥਾਨ ਦੇ ਸੀਕਰ 'ਚ ਰਚੀ ਗਈ ਸੀ, ਜਿਸ ਤੋਂ ਬਾਅਦ 7 ਦਿਨਾਂ ਤੱਕ ਮੂਸੇਵਾਲਾ ਦੇ ਘਰ ਦੀ ਰੇਕੀ ਕੀਤੀ ਗਈ ਸੀ।
ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ।
ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਲਈ ਸੀ ਜ਼ਿੰਮੇਵਾਰੀ
ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਮਕੋਕਾ ਦੇ ਤਹਿਤ ਸੰਗਠਿਤ ਅਪਰਾਧ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਹੈ। ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਕੈਨੇਡੀਅਨ ਮੂਲ ਦੇ ਮੈਂਬਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਮੂਸੇਵਾਲਾ ਨੂੰ ਦਿਨ-ਦਿਹਾੜੇ ਘੱਟੋ-ਘੱਟ 30 ਗੋਲੀਆਂ ਮਾਰੀਆਂ ਗਈਆਂ ਸੀ।
ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਿਸ ਸੀਸੀਟੀਵੀ ਫੁਟੇਜ 'ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇਕ ਢਾਬੇ 'ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਸਣੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਏਬੀਪੀ ਸਾਂਝਾ
Updated at:
02 Jun 2022 12:20 PM (IST)
Edited By: shankerd
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
MLAs,Harpal Cheema
NEXT
PREV
Published at:
02 Jun 2022 12:20 PM (IST)
- - - - - - - - - Advertisement - - - - - - - - -