ਪੜਚੋਲ ਕਰੋ

ਪੰਜਾਬ ਦੇ ਕਈ ਮੰਤਰੀਆਂ ਦੀ ਕੁਰਸੀ ਨੂੰ ਖ਼ਤਰਾ! ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਫੈਸਲਾ

ਪੰਜਾਬ ਦੇ ਕੁਝ ਮੰਤਰੀਆਂ ਦੇ ਮੰਤਰਾਲੇ ਬਦਲਣ ਦੀ ਤਿਆਰੀ ਹੈ। ਸਰਕਾਰ ਦੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਮਗਰੋਂ ਅਗਲੇ ਦਿਨਾਂ ਵਿੱਚ ਵਜ਼ਾਰਤ ਦੀ ਰੱਦੋਬਦਲ ਹੋ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਰਿਪੋਰਟ ਤਿਆਰ ਕਰ ਲਈ ਹੈ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਕਰਨ ਮਗਰੋਂ ਇਸ ਨੂੰ ਅੰਤਿਮ ਰੂਪ ਦੇਣਾ ਹੈ।

ਚੰਡੀਗੜ੍ਹ: ਪੰਜਾਬ ਦੇ ਕੁਝ ਮੰਤਰੀਆਂ ਦੇ ਮੰਤਰਾਲੇ ਬਦਲਣ ਦੀ ਤਿਆਰੀ ਹੈ। ਸਰਕਾਰ ਦੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਮਗਰੋਂ ਅਗਲੇ ਦਿਨਾਂ ਵਿੱਚ ਵਜ਼ਾਰਤ ਦੀ ਰੱਦੋਬਦਲ ਹੋ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਰਿਪੋਰਟ ਤਿਆਰ ਕਰ ਲਈ ਹੈ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਕਰਨ ਮਗਰੋਂ ਇਸ ਨੂੰ ਅੰਤਿਮ ਰੂਪ ਦੇਣਾ ਹੈ। ਮੰਨਿਆ ਜਾ ਰਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦਾ ਮੰਤਰਾਲਾ ਬਦਲਿਆ ਜਾਣਾ ਤੈਅ ਹੈ। ਇਸ ਤੋਂ ਇਲਾਵਾ ਕੁਝ ਮੰਤਰੀ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿੱਚ ਰਹੇ ਹਨ। ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਵੀ ਮੁੱਖ ਮੰਤਰੀ ਖੁਸ਼ ਨਹੀਂ ਹਨ। ਇਸ ਲਈ ਉਨ੍ਹਾਂ ਦਾ ਮੰਤਰਾਲਾ ਬਦਲਿਆ ਜਾ ਸਕਦੇ ਹੈ। ਇਹ ਵੀ ਚਰਚਾ ਹੈ ਕਿ ਕੁਝ ਕਾਂਗਰਸੀ ਲੀਡਰ ਪਿਛਲੇ ਕਾਫੀ ਸਮੇਂ ਤੋਂ ਝੰਡੀ ਵਾਲੀ ਕਾਰ ਉਡੀਕ ਰਹੇ ਹਨ। ਇਸ ਲਈ ਕੁਝ ਵਿਧਾਇਕਾਂ ਨੂੰ ਵਜ਼ੀਰੀਆਂ ਮਿਲ ਸਕਦੀਆਂ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜਿਹੜੇ ਮੰਤਰੀਆਂ ਦੀ ਚੋਣਾਂ ਵਿੱਚ ਕਾਰਗੁਜ਼ਾਰੀ ਮਾੜੀ ਰਹੇਗੀ, ਉਨ੍ਹਾਂ ਦੀ ਵਜ਼ਾਰਤ ਵਿੱਚੋਂ ਛਾਂਟੀ ਕੀਤੀ ਜਾਵੇਗੀ। ਕੈਪਟਨ ਵਜ਼ਾਰਤ ਵਿੱਚ ਪੰਜ ਮੰਤਰੀ ਅਜਿਹੇ ਹਨ, ਜਿਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰਾਂ ਦੀ ਹਾਰ ਹੋਈ ਹੈ। ਚਰਚਾ ਹੈ ਕਿ ਹੁਣ ਇਨ੍ਹਾਂ ਵਿਧਾਇਕਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਉਂਝ ਕੈਪਟਨ ਨੇ ਚੋਣਾਂ ਤੋਂ ਬਾਅਦ ਕਿਸੇ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ ਲੋਕ ਸਭਾ ਚੋਣਾਂ ਵਿੱਚ ਚਾਹੇ ਕਾਂਗਰਸ ਨੇ 13 ਵਿੱਚੋਂ ਅੱਠ ਸੀਟਾਂ ਜਿੱਤ ਲਈਆਂ ਹਨ ਪਰ ਕਾਂਗਰਸੀ ਉਮੀਦਵਾਰਾਂ ਨੂੰ ਜਨਤਾ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਤੋਂ ਇਲਾਵਾ ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਨੇ ਵੋਟ ਬੈਂਕ ਵਧਾ ਕੇ ਮੁੜ ਵਾਪਸੀ ਦੇ ਸੰਕਤੇ ਦਿੱਤੇ ਹਨ। ਇਸ ਲਈ ਕਾਂਗਰਸ ਨੂੰ 'ਮਿਸ਼ਨ 2022' ਦਾ ਫਿਕਰ ਸਤਾਉਣ ਲੱਗਾ ਹੈ। ਕਾਂਗਰਸ ਸਰਕਾਰ ਹੁਣ ਤੋਂ ਹੀ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਮੈਦਾਨ ਵਿੱਚ ਕੁੱਦਣ ਦਾ ਤਿਆਰੀ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget