ਚੰਡੀਗੜ੍ਹ: ਪੰਜਾਬ ਦੇ ਕੁਝ ਮੰਤਰੀਆਂ ਦੇ ਮੰਤਰਾਲੇ ਬਦਲਣ ਦੀ ਤਿਆਰੀ ਹੈ। ਸਰਕਾਰ ਦੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਮਗਰੋਂ ਅਗਲੇ ਦਿਨਾਂ ਵਿੱਚ ਵਜ਼ਾਰਤ ਦੀ ਰੱਦੋਬਦਲ ਹੋ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਰਿਪੋਰਟ ਤਿਆਰ ਕਰ ਲਈ ਹੈ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਕਰਨ ਮਗਰੋਂ ਇਸ ਨੂੰ ਅੰਤਿਮ ਰੂਪ ਦੇਣਾ ਹੈ।
ਮੰਨਿਆ ਜਾ ਰਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦਾ ਮੰਤਰਾਲਾ ਬਦਲਿਆ ਜਾਣਾ ਤੈਅ ਹੈ। ਇਸ ਤੋਂ ਇਲਾਵਾ ਕੁਝ ਮੰਤਰੀ ਪਿਛਲੇ ਸਮੇਂ ਦੌਰਾਨ ਵਿਵਾਦਾਂ ਵਿੱਚ ਰਹੇ ਹਨ। ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਵੀ ਮੁੱਖ ਮੰਤਰੀ ਖੁਸ਼ ਨਹੀਂ ਹਨ। ਇਸ ਲਈ ਉਨ੍ਹਾਂ ਦਾ ਮੰਤਰਾਲਾ ਬਦਲਿਆ ਜਾ ਸਕਦੇ ਹੈ। ਇਹ ਵੀ ਚਰਚਾ ਹੈ ਕਿ ਕੁਝ ਕਾਂਗਰਸੀ ਲੀਡਰ ਪਿਛਲੇ ਕਾਫੀ ਸਮੇਂ ਤੋਂ ਝੰਡੀ ਵਾਲੀ ਕਾਰ ਉਡੀਕ ਰਹੇ ਹਨ। ਇਸ ਲਈ ਕੁਝ ਵਿਧਾਇਕਾਂ ਨੂੰ ਵਜ਼ੀਰੀਆਂ ਮਿਲ ਸਕਦੀਆਂ ਹਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜਿਹੜੇ ਮੰਤਰੀਆਂ ਦੀ ਚੋਣਾਂ ਵਿੱਚ ਕਾਰਗੁਜ਼ਾਰੀ ਮਾੜੀ ਰਹੇਗੀ, ਉਨ੍ਹਾਂ ਦੀ ਵਜ਼ਾਰਤ ਵਿੱਚੋਂ ਛਾਂਟੀ ਕੀਤੀ ਜਾਵੇਗੀ। ਕੈਪਟਨ ਵਜ਼ਾਰਤ ਵਿੱਚ ਪੰਜ ਮੰਤਰੀ ਅਜਿਹੇ ਹਨ, ਜਿਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰਾਂ ਦੀ ਹਾਰ ਹੋਈ ਹੈ। ਚਰਚਾ ਹੈ ਕਿ ਹੁਣ ਇਨ੍ਹਾਂ ਵਿਧਾਇਕਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਉਂਝ ਕੈਪਟਨ ਨੇ ਚੋਣਾਂ ਤੋਂ ਬਾਅਦ ਕਿਸੇ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਦਰਅਸਲ ਲੋਕ ਸਭਾ ਚੋਣਾਂ ਵਿੱਚ ਚਾਹੇ ਕਾਂਗਰਸ ਨੇ 13 ਵਿੱਚੋਂ ਅੱਠ ਸੀਟਾਂ ਜਿੱਤ ਲਈਆਂ ਹਨ ਪਰ ਕਾਂਗਰਸੀ ਉਮੀਦਵਾਰਾਂ ਨੂੰ ਜਨਤਾ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਹੈ। ਇਸ ਤੋਂ ਇਲਾਵਾ ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਨੇ ਵੋਟ ਬੈਂਕ ਵਧਾ ਕੇ ਮੁੜ ਵਾਪਸੀ ਦੇ ਸੰਕਤੇ ਦਿੱਤੇ ਹਨ। ਇਸ ਲਈ ਕਾਂਗਰਸ ਨੂੰ 'ਮਿਸ਼ਨ 2022' ਦਾ ਫਿਕਰ ਸਤਾਉਣ ਲੱਗਾ ਹੈ। ਕਾਂਗਰਸ ਸਰਕਾਰ ਹੁਣ ਤੋਂ ਹੀ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਮੈਦਾਨ ਵਿੱਚ ਕੁੱਦਣ ਦਾ ਤਿਆਰੀ ਕਰ ਰਹੀ ਹੈ।
ਪੰਜਾਬ ਦੇ ਕਈ ਮੰਤਰੀਆਂ ਦੀ ਕੁਰਸੀ ਨੂੰ ਖ਼ਤਰਾ! ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਫੈਸਲਾ
ਏਬੀਪੀ ਸਾਂਝਾ
Updated at:
05 Jun 2019 01:49 PM (IST)
ਪੰਜਾਬ ਦੇ ਕੁਝ ਮੰਤਰੀਆਂ ਦੇ ਮੰਤਰਾਲੇ ਬਦਲਣ ਦੀ ਤਿਆਰੀ ਹੈ। ਸਰਕਾਰ ਦੇ ਢਾਈ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਮਗਰੋਂ ਅਗਲੇ ਦਿਨਾਂ ਵਿੱਚ ਵਜ਼ਾਰਤ ਦੀ ਰੱਦੋਬਦਲ ਹੋ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੀ ਰਿਪੋਰਟ ਤਿਆਰ ਕਰ ਲਈ ਹੈ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਕਰਨ ਮਗਰੋਂ ਇਸ ਨੂੰ ਅੰਤਿਮ ਰੂਪ ਦੇਣਾ ਹੈ।
- - - - - - - - - Advertisement - - - - - - - - -