ਪੜਚੋਲ ਕਰੋ

ਕੈਬਨਿਟ ਸਬ-ਕਮੇਟੀ ਵੱਲੋਂ ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ

Punjab News: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ

Punjab News: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ।
 
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗਠਿਤ ਕੀਤੀ ਗਈ ਇਸ ਕੈਬਨਿਟ ਸਬ-ਕਮੇਟੀ ਦੀ ਇਹ ਪਲੇਠੀ ਮੀਟਿੰਗ ਸੀ। ਸਬ-ਕਮੇਟੀ ਨੇ ਪੰਜਾਬ ਭਵਨ ਵਿਖੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਲਗਾਤਾਰ ਚੱਲੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।

ਬਹੁ-ਗਿਣਤੀ ਮਸਲਿਆਂ ਨੂੰ ਹਾਂ-ਪੱਖੀ ਢੰਗ ਨਾਲ ਹੱਲ ਕਰਨ ਦੀ ਦਿਸ਼ਾ ਵੱਲ ਅੱਗੇ ਵਧਦਿਆਂ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਸਬ-ਕਮੇਟੀ ਨੇ ਯੂਨੀਅਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਨ੍ਹਾਂ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਸਲਿਆਂ ਦਾ ਢੁਕਵਾਂ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗਾਂ ਵਿੱਚ ਸਬੰਧਤ ਵਿਭਾਗਾਂ ਅਤੇ ਐਲ.ਆਰ. ਸ਼ਾਖਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤਾਂ ਜੋ ਮੁੱਦਿਆਂ ਦੇ ਹੱਲ ਵਿੱਚ ਆਉਣ ਵਾਲੀਆਂ ਕਾਨੂੰਨੀ ਅੜਚਨਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਸਬ-ਕਮੇਟੀ ਨੇ ਇਨ੍ਹਾਂ ਯੂਨੀਅਨਾਂ ਨਾਲ ਅਗਲੀ ਮੀਟਿੰਗ ਅਗਲੇ ਸਾਲ ਜਨਵਰੀ ਵਿੱਚ ਕਰਨ ਦਾ ਫ਼ੈਸਲਾ ਕੀਤਾ। ਸੁਖਾਵੇਂ ਮਾਹੌਲ ਵਿੱਚ ਹੋਈਆਂ ਇਹ ਮੀਟਿੰਗਾਂ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget