ਪੜਚੋਲ ਕਰੋ

ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ

ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ

Punjab News: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ,  ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪੰਜਾਬ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਸਥਾਰਪੂਰਵਕ ਚਰਚਾ ਕੀਤੀ।

ਸਾਂਝੀ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਅਤੇ ਮਸਲਿਆਂ 'ਤੇ ਚਰਚਾ ਕਰਦਿਆਂ ਕੈਬਨਿਟ ਸਬ-ਕਮੇਟੀ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਐੱਲ.ਆਰ. ਸ਼ਾਖਾ ਅਤੇ ਸਬੰਧਿਤ ਵਿਭਾਗਾਂ ਨਾਲ ਵਿਚਾਰ -ਵਟਾਂਦਰਾ ਕਰਨ ਤੋਂ ਇਲਾਵਾ ਸਾਰੇ ਕਾਨੂੰਨੀ ਪਹਿਲੂਆਂ ਨੂੰ ਬਾਰੀਕੀ ਨਾਲ ਵਿਚਾਰਨ ਉਪਰੰਤ ਇੱਕ ਮਹੀਨੇ ਦੇ ਅੰਦਰ ਡਿਟੇਲਡ ਰਿਪੋਰਟ ਪੇਸ਼ ਕੀਤੀ ਜਾਵੇ।

ਕੈਬਨਿਟ ਮੰਤਰੀਆਂ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਨੂੰ ਪ੍ਰਸੋਨਲ ਵਿਭਾਗ ਦੇ  ਸਕੱਤਰ ਰਜਤ ਅਗਰਵਾਲ ਅਤੇ ਐਲ.ਆਰ. ਸ਼ਾਖਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਸਿੱਟੇ ‘ਤੇ ਪਹੁੰਚਣ ਤੋਂ ਪਹਿਲਾਂ ਸਾਰੇ ਪਹਿਲੂ ਵਿਚਾਰੇ ਜਾ ਸਕਣ।

ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਹੀ ਇਹ ਖਰੜਾ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੰਤਰੀਆਂ ਨੇ ਨੁਮਾਇੰਦਿਆਂ ਵੱਲੋਂ ਦਿੱਤੇ ਮੰਗ ਪੱਤਰ (ਮੈਮੋਰੰਡਮ) ਵਿੱਚ ਪੇਸ਼ ਕੀਤੇ ਗਏ 30 ਨੁਕਾਤੀ ਏਜੰਡੇ ‘ਤੇ ਚਰਚਾ ਕਰਦਿਆਂ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 6 ਮਹੀਨਿਆਂ ਅੰਦਰ ਹੀ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget