(Source: ECI/ABP News)
Punjab News: ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ
ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
![Punjab News: ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ Call for applications from Anganwadi workers for selection of Supervisor Punjab News: ਸੁਪਰਵਾਈਜ਼ਰ ਦੀ ਸਿਲੈਕਸ਼ਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ](https://feeds.abplive.com/onecms/images/uploaded-images/2022/10/10/8004562225259e147011dd006b3b58f11665404127506370_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।
Social Security, Women and Child Development Minister Dr. Baljit Kaur said that applications have been requested from the Anganwadi workers for the selection of supervisors from amongst the Anganwadi workers working in the Anganwadi centers being run in the state. pic.twitter.com/HdNcY6IflU
— Government of Punjab (@PunjabGovtIndia) October 10, 2022
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: North Railway: 25897 ਯਾਤਰੀ ਬਿਨਾਂ ਟਿਕਟ ਸਫ਼ਰ ਕਰਦੇ ਕਾਬੂ, 2.9 ਕਰੋੜ ਦਾ ਲੱਗਿਆ ਜੁਰਮਾਨਾ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਤੇ ਵਿਚਾਰ ਨਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)