Sidhu Moosewala Murder: ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਇਨਸਾਫ ਲਈ ਵਿੱਢੀ ਮੁਹਿੰਮ
Sidhu Moosewala Murder: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਵਿੱਢੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ...
Sidhu Moosewala Murder: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਵਿੱਢੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਤੇ ਆਪਣੇ ਦਸਤਖਤ ਰਜਿਸਟਰ 'ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ।
ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ ਰਿਹਾ ਤੇ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਵੱਡੀ ਗਿਣਤੀ ਲੋਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਜੋ ਸਿੱਧੂ ਮੂਸੇਵਾਲਾ ਦੇ ਆਪਣੇ ਹਨ ਤੇ ਜੋ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਦੁਖੀ ਹਨ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਵੱਡੇ ਪੱਧਰ 'ਤੇ ਰੱਦ ਹੋਣ ਅਸਲੇ ਦੇ ਲਾਇਸੰਸ, ਸਾਰੇ ਅਸਲਾ ਲਾਇਸੈਂਸਾਂ ਦੀ ਹੋਏਗੀ ਸਮੀਖਿਆ
ਸਿੱਧੂ ਮੂਸੇਵਾਲਾ ਦੀ ਯਾਦ ਵਿੱਚ JJP ਲਗਾਏਗੀ ਬੁੱਤ
ਹਰਿਆਣਾ ਦੇ ਡੱਬਵਾਲੀ ਸਬ-ਡਿਵੀਜ਼ਨ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਤ ਲਗਾਇਆ ਜਾਵੇਗਾ। ਇਹ ਬੁੱਤ ਜਨਨਾਇਕ ਜਨਤਾ ਪਾਰਟੀ ਵੱਲੋਂ ਲਗਾਇਆ ਜਾਵੇਗਾ। ਹਾਲਾਂਕਿ ਪਾਰਟੀ ਨੇ ਅਜੇ ਤੱਕ ਇਸ ਲਈ ਕਿਸੇ ਜਗ੍ਹਾ ਦੀ ਚੋਣ ਨਹੀਂ ਕੀਤੀ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੁੱਤ ਹਰਿਆਣਾ ਦੇ ਸਰਹੱਦ 'ਤੇ ਪੈਂਦੇ ਪਿੰਡ ਡੱਬਵਾਲੀ ਜਾਂ ਇਸ ਦੇ ਆਸ-ਪਾਸ ਕਿਸੇ ਵੱਡੇ ਪਿੰਡ 'ਚ ਲਗਾਇਆ ਜਾਵੇਗਾ।
ਹਾਲਾਂਕਿ ਪਾਰਟੀ ਵੱਲੋਂ ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਇਹ ਬੁੱਤ ਕਿੰਨੀ ਵੱਡਾ ਹੋਵੇਗਾ ਤੇ ਕਿਸ ਧਾਤ ਦਾ ਹੋਵੇਗਾ। ਕੁਝ ਦਿਨ ਪਹਿਲਾਂ ਜਨਨਾਇਕ ਜਨਤਾ ਪਾਰਟੀ ਦੇ ਪ੍ਰਮੁੱਖ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਆਪਣੇ ਜੈਪੁਰ ਦੌਰੇ ਦੌਰਾਨ ਪ੍ਰਸਿੱਧ ਮੂਰਤੀਕਾਰ ਕੋਲ ਪਹੁੰਚੇ ਤੇ ਸਿੱਧੂ ਮੂਸੇਵਾਲਾ ਦਾ ਬੁੱਤ ਬਣਾਉਣ ਦੇ ਆਦੇਸ਼ ਦਿੱਤੇ। ਜੈਪੁਰ ਦੇ ਮਸ਼ਹੂਰ ਮੂਰਤੀਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਚੌਧਰੀ ਦੇਵੀ ਲਾਲ ਦੀ ਮੂਰਤੀ ਬਣਾਈ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਪ੍ਰਤੀ ਦੇਸ਼ ਭਰ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਡੱਬਵਾਲੀ ਵਿੱਚ ਉਨ੍ਹਾਂ ਦੀ ਯਾਦ ਵਿੱਚ ਬੁੱਤ ਲਗਾਇਆ ਜਾਵੇਗਾ। ਜੇਜੇਪੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਮਸੀਤਾਨ ਨੇ ਕਿਹਾ ਕਿ ਦਿਗਵਿਜੇ ਚੌਟਾਲਾ ਬੁੱਤ ਨੂੰ ਲੈ ਕੇ ਜਲਦੀ ਹੀ ਕੋਈ ਐਲਾਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।