![ABP Premium](https://cdn.abplive.com/imagebank/Premium-ad-Icon.png)
ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ, 23 ਜੂਨ ਨੂੰ ਵੋਟਾਂ, 26 ਨੂੰ ਹੋਏਗੀ ਗਿਣਤੀ
ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਸ਼ਾਮ 6 ਵਜੇ ਤੋਂ ਖ਼ਤਮ ਹੋ ਗਿਆ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਸਨ।
![ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ, 23 ਜੂਨ ਨੂੰ ਵੋਟਾਂ, 26 ਨੂੰ ਹੋਏਗੀ ਗਿਣਤੀ Campaign for Sangrur by-election ends, polls on June 23, counting will take place on June 26 ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ, 23 ਜੂਨ ਨੂੰ ਵੋਟਾਂ, 26 ਨੂੰ ਹੋਏਗੀ ਗਿਣਤੀ](https://feeds.abplive.com/onecms/images/uploaded-images/2022/05/25/00a76d4269fbb07576c7475cfb53550f_original.jpg?impolicy=abp_cdn&imwidth=1200&height=675)
ਸੰਗਰੂਰ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਸ਼ਾਮ 6 ਵਜੇ ਤੋਂ ਖ਼ਤਮ ਹੋ ਗਿਆ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਖਾਲੀ ਹੋਈ ਹੈ।
ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ 'ਚ ਹਨ।
ਧਾਰਾ 144 ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗੀ
ਜ਼ਿਲ੍ਹੇ ਵਿੱਚ ਅੱਜ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ 'ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ।
ਚੋਣ ਕਮਿਸ਼ਨ ਨੇ ਪੁਲਿਸ ਨੂੰ ਸ਼ਾਮ 6 ਵਜੇ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਹਨ। ਸੰਗਰੂਰ ਵਿੱਚ ਕੋਈ ਬਾਹਰੀ ਵਿਅਕਤੀ ਨਾ ਠਹਿਰੇ, ਇਸ ਲਈ ਉਹ ਹੋਟਲਾਂ, ਸਰਾਵਾਂ ਸਮੇਤ ਅਜਿਹੀਆਂ ਸਾਰੀਆਂ ਥਾਵਾਂ ਦੀ ਚੈਕਿੰਗ ਕਰਨਗੇ। ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਸੰਗਰੂਰ ਵਿੱਚ ਡਰਾਈ ਡੇਅ ਹੋਵੇਗਾ, 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)