Punjab News: ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੋਮਵਾਰ ਨੂੰ ਦੋ ਹਿੱਸਿਆਂ ਵਿੱਚ ਵੰਡ ਗਈ। ਅਕਾਲ ਤਖ਼ਤ ਦੀ ਭਰਤੀ ਕਮੇਟੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਮੁਖੀ ਚੁਣਿਆ ਅਤੇ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ। 1980 ਵਿੱਚ ਵੀ ਅਜਿਹੀ ਹੀ ਸਥਿਤੀ ਪੈਦਾ ਹੋਈ ਸੀ, ਜਦੋਂ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਬਣੀ ਇੱਕ ਪਾਰਟੀ ਨੇ ਲੋਕਾਂ ਵਿੱਚ ਆਪਣੀ ਪਛਾਣ ਬਣਾਈ। ਹਾਲਾਂਕਿ ਇਸ ਮੌਕੇ ਸਾਬਕਾ ਜਥੇਦਾਰ ਦੇ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ ?
ਇਸ ਮੌਕੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੇ ਸਵਾਲਾਂ ਦਾ ਤਸੱਲੀ ਨਾਲ ਜਵਾਬ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਇੱਕ ਹੱਥ ਲਿਖਤ ਸਾਂਝੀ ਕੀਤੀ ਜਿਸ ਦਾ ਮਜ਼ਮੂਨ ਲਿਖਇਆ,, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਜੋ ਜਥੇਦਾਰਾਂ ਦੀਆ ਸੇਵਾਵਾਂ ਤੋ ਬਾਅਦ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਤਖਤਾਂ ਦੇ ਜਥੇਦਾਰ ਸਾਹਿਬਾਨ ਜੋ ਰਾਜਨੀਤੀ ਵਿਚ ਆਣੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
- ਜਥੇਦਾਰ ਤੇਜਾ ਸਿੰਘ ਅਕਰਪੁਰੀ - ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਪਹਿਲੀ ਅਕਾਲੀ ਕਾਨਫਰੰਸ 20-21 ਫਰਵਰੀ 1940 ਈ. ਨੂੰ ਜਥੇਦਾਰ ਤੇਜਾ ਸਿੰਘ ਅਕਰਪੁਰੀ ਦੀ ਪ੍ਰਧਾਨਗੀ ਹੇਠ ਹੋਈ ਉਸ ਸਮੇਂ ਆਪ ਸ਼੍ਰੋ. ਅਕਾਲੀ ਦਲ ਦੇ ਪ੍ਰਧਾਨ ਸਨ। ਇਸੇ ਕਾਨਫਰੰਸ ਦੇ ਸਮੇਂ ਅਕਾਲ, ਰੈਜਮੈਂਟ ਦੀ ਸਥਾਪਨਾ ਕੀਤੀ ਗਈ।
- ਗਿ. ਗੁਰਮੁਖ ਸਿੰਘ ਮੁਸਾਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ, ਜੋ ਬਾਅਦ ਵਿੱਚ ਰਾਜ ਸਭਾ ਦੇ ਮੈਂਬਰ ਅਤੇ ਨਵੰਬਰ 1966 ਈ. ਨੂੰ ਪੰਜਾਬ ਦੇ ਮੁੱਖ ਮੰਤਰੀ ਬਣੇ।
- ਜਥੇਦਾਰ ਊਧਮ ਸਿੰਘ ਨਾਗੋਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।
- ਜਥੇਦਾਰ ਅੱਤਰ ਸਿੰਘ ਜੀ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ, ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।
- ਸਿੰਘ ਸਾਹਿਬ ਗਿ. ਭੁਪਿੰਦਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਨ ਜੋ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਆਪਜੀ ਰਾਜ ਸਭਾ ਦੇ ਵੀ ਮੈਂਬਰ ਸਨ।
- ਜਥੇਦਾਰ ਮੋਹਣ ਸਿੰਘ ਤੁੜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਜੋ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ। ਆਪ ਜੀ ਲੋਕ ਸਭਾ ਦੇ ਮੈਂਬਰ ਵੀ ਚੁਣੇ ਗਏ ਸਨ।
- ਸੰਤ ਹਰਚੰਦ ਸਿੰਘ ਲੌਂਗੋਵਾਲ ਤਖ਼ਤ ਸ਼੍ਰੀ ਦਮਦਮਾ ਸਹਿਬ ਦੇ ਜਥੇਦਾਰ ਸਨ ਜੋ ਬਾਅਦ ਵਿਚੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ।