ਪੜਚੋਲ ਕਰੋ
ਕੈਨੇਡਾ ਦੀ MP ਸੋਨੀਆ ਸਿੱਧੂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ: ਕੈਨੇਡਾ ਦੇ ਬਰੈਂਪਟਨ ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਨੇ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਤਿੰਦਰਪਾਲ ਕੌਰ ਸਿੱਧੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ ਜੋ ਸਮੁੱਚੀ ਲੋਕਾਈ ਨੂੰ ਇਕ ਧਾਗੇ ਵਿਚ ਪਰੋਣ ਲਈ ਵਡਮੁੱਲੀ ਪ੍ਰੇਰਣਾ ਹੈ। ਉਨ੍ਹਾਂ ਸਨਮਾਨ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
Before You Go
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਟ੍ਰੈਂਡਿੰਗ ਟੌਪਿਕ






















