ਪੜਚੋਲ ਕਰੋ

Canada News: ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਅਚਾਨਕ ਦਾਖਲੇ ਰੱਦ

Canada News: ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ।

Canada News: ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। 

ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ। ਇਸ ਲਈ ਕੈਨੇਡਾ ਜਾਣ ਲਈ ਇੱਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ। ਹੁਣ ਨਵੀਂ ਮੁਸੀਬਤ ਖੜ੍ਹੀ ਹੋਣ ਮਗਰੋਂ ਇਹ ਹਵਾਈ ਕਿਰਾਇਆ ਰਿਫੰਡ ਵੀ ਨਹੀਂ ਹੋ ਸਕਦਾ।

Sunny Deol: ਸੰਨੀ ਦਿਓਲ ਨੇ ਰੱਜ ਕੇ ਲਾਈ ਟਰੋਲ ਕਰਨ ਵਾਲਿਆਂ ਦੀ ਕਲਾਸ, ਬੋਲੇ- 'ਹਿੰਮਤ ਹੈ ਤਾਂ ਮੂੰਹ 'ਤੇ ਆ ਕੇ ਬੋਲੋ, ਸੋਸ਼ਲ ਮੀਡੀਆ 'ਤੇ..'

ਉਧਰ, ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ। ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਓਣਟਾਰੀਓ ਦੇ ਕਾਲਜ ਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ।

ਹਾਸਲ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖਲਾ ਰੱਦ ਕਰਨ ਬਾਰੇ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ। ਇਸ ਦੌਰਾਨ ਉਹ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਖਰੀਦ ਚੁੱਕੇ ਸਨ। ਇੱਕ ਤਰਫਾ ਨੌਨ-ਰਿਫੰਡੇਬਲ ਟਿਕਟਾਂ ਹੋਣ ਕਰਕੇ, ਉਹ ਉਨ੍ਹਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। 

ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੋਇਆ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ 'ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget