Continues below advertisement

Canada Takes Major Action Against Bishnoi Gang: ਕੈਨੇਡਾ ਨੇ ਕੁਖਿਆਤ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੀ ਅਪਰਾਧਿਕ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਿਆ ਹੈਬਿਸ਼ਨੋਈ ਗੈਂਗ ਭਾਰਤ ਅਤੇ ਵਿਦੇਸ਼ਾਂ ਵਿੱਚ ਕਤਲ, ਫਿਰੌਤੀ, ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਰਗੇ ਮਾਮਲਿਆਂ ਨਾਲ ਜੁੜਿਆ ਹੋਇਆ ਹੈ

ਹੁਣ ਕੱਸਿਆ ਜਾਏਗਾ ਸ਼ਿਕੰਜਾ

ਕੈਨੇਡਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਉੱਥੇ ਬਿਸ਼ਨੋਈ ਗੈਂਗ ਨਾਲ ਸਬੰਧਤ ਕੋਈ ਵੀ ਸੰਪਤੀਚਾਹੇ ਨਕਦੀ ਹੋਵੇ, ਵਾਹਨ ਹੋਣ ਜਾਂ ਅਚੱਲ ਸੰਪਤੀਨੂੰ ਜ਼ਬਤ ਜਾਂ ਫ੍ਰੀਜ਼ ਕੀਤਾ ਜਾ ਸਕੇਗਾ। ਇਸ ਨਾਲ ਕੈਨੇਡਾ ਦੀਆਂ ਕਾਨੂੰਨ-ਵਿਵਸਥਾ ਏਜੰਸੀਆਂ ਨੂੰ ਗੈਂਗ ਵਿਰੁੱਧ ਹੋਰ ਸਖ਼ਤ ਕਾਰਵਾਈ ਕਰਨ ਦਾ ਅਧਿਕਾਰ ਮਿਲ ਗਿਆ ਹੈ। ਹੁਣ ਬਿਸ਼ਨੋਈ ਅਤੇ ਉਸ ਦੇ ਗਿਰੋਹ ਦੇ ਮੈਂਬਰਾਂ 'ਤੇ ਅੱਤਵਾਦ ਦੀ ਫੰਡਿੰਗ ਸਮੇਤ ਹੋਰ ਸਾਰੇ ਅਪਰਾਧਾਂ ਵਿੱਚ ਸਿੱਧੇ ਤੌਰ 'ਤੇ ਸ਼ਿਕੰਜਾ ਕੱਸਣਾ ਸੌਖਾ ਹੋਵੇਗਾ।

Continues below advertisement

ਦੱਸਣ ਯੋਗ ਹੈ ਕਿ ਬਿਸ਼ਨੋਈ ਗੈਂਗ ਭਾਰਤ ਤੋਂ ਚਲਾਇਆ ਜਾਂਦਾ ਹੈ ਅਤੇ ਇਸਦਾ ਮੁਖੀ ਲਾਰੈਂਸ ਬਿਸ਼ਨੋਈ ਹਾਲਾਂਕਿ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ, ਪਰ ਉਸ 'ਤੇ ਆਰੋਪ ਹੈ ਕਿ ਉਹ ਜੇਲ੍ਹ ਤੋਂ ਮੋਬਾਈਲ ਫ਼ੋਨ ਰਾਹੀਂ ਗੈਂਗ ਦੀਆਂ ਸਰਗਰਮੀਆਂ ਨੂੰ ਨਿਯੰਤਰਿਤ ਕਰਦਾ ਹੈ। ਇਸ ਗੈਂਗ ਦੇ ਨਾਮ ਕਈ ਅਪਰਾਧਿਕ ਸਰਗਰਮੀਆਂ ਵਿੱਚ ਭਾਰਤ ਹੀ ਨਹੀਂ, ਬਲਕਿ ਕੈਨੇਡਾ ਵਿੱਚ ਵੀ ਸ਼ਾਮਲ ਹਨ, ਜਿਸ ਕਾਰਨ ਕੈਨੇਡਾ ਨੇ ਇਹ ਕਾਰਵਾਈ ਕੀਤੀ। ਲਾਰੈਂਸ ਖਿਲਾਫ਼ ਪੰਜਾਬ ਵਿੱਚ ਵੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਫਿਰੌਤੀ ਅਤੇ ਹੋਰ ਸਰਗਰਮੀਆਂ ਸ਼ਾਮਲ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਪਿੱਛੇ ਵੀ ਬਿਸ਼ਨੋਈ ਗੈਂਗ ਦਾ ਹੱਥ ਸੀ। ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਉਸ ਖ਼ਿਲਾਫ਼ ਦੋ ਦਰਜਨ ਅਪਰਾਧਿਕ ਮਾਮਲੇ ਦਰਜ ਹਨਬਿਸ਼ਨੋਈ ਗੈਂਗ ਨੇ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।