Barnala news: ਬਰਨਾਲਾ ਦੇ ਤਪਾ-ਅਲੀਕੇ ਰੋਡ 'ਤੇ ਨਹਿਰੀ ਪਾਣੀ ਓਵਰਫਲੋ ਹੋਣ ਕਾਰਨ ਕਿਸਾਨਾਂ ਦੇ ਖੇਤਾਂ 'ਚ ਪਾਣੀ ਵੜ ਗਿਆ ਹੈ, ਜਿਸ ਕਾਰਨ ਕਿਸਾਨਾਂ ਦੇ ਖੇਤਾਂ 'ਚ ਬੀਜੀ ਕਣਕ ਦੀ ਫਸਲ ਖਰਾਬ ਹੋ ਰਹੀ ਹੈ।

Continues below advertisement


ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਇਸ ਰਜਵਾਹਾ ਵਿੱਚ ਪਿਛਲੇ ਦੋ ਦਿਨਾਂ ਤੋਂ ਪਾਣੀ ਓਵਰਫਲੋ ਹੋਇਆ ਪਿਆ ਹੈ। ਇਸ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ ਪਰ ਕੋਈ ਵੀ ਅਧਿਕਾਰੀ ਇੱਥੇ ਨਹੀਂ ਪੁੱਜਿਆ।


ਇਹ ਵੀ ਪੜ੍ਹੋ: Patiala news: ਖਰੜ ਤੋਂ ਬਾਅਦ ਹੁਣ ਪਟਿਆਲਾ 'ਚ ਪੰਜਾਬ ਪੁਲਿਸ ਨੇ ਮਲਕੀਤ ਚਿੱਟਾ ਦਾ ਕੀਤਾ ਐਨਕਾਊਂਟਰ, ਪੈਰ 'ਚ ਲੱਗੀ ਗੋਲੀ


ਪੀੜਤ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਇਸ ਡਰੇਨ ਦੀ ਕੋਈ ਮੁਰੰਮਤ ਨਹੀਂ ਕਰਵਾਈ ਗਈ ਅਤੇ ਕਿਸਾਨਾਂ ਨੂੰ ਪਾਣੀ ਦੀ ਆਮਦ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਗਈ। ਕੁਝ ਸਮੇਂ ਬਾਅਦ ਨਹਿਰੀ ਪਾਣੀ ਰਜਵਾਹਾ ਵਿੱਚ ਛੱਡ ਦਿੱਤਾ ਗਿਆ, ਜਿਸ ਕਾਰਨ ਰਜਵਾਹਾ ਟੁੱਟ ਗਿਆ ਅਤੇ ਖੇਤਾਂ ਵਿੱਚ ਖੜ੍ਹੀਆਂ ਕਿਸਾਨਾਂ ਦੀਆਂ ਫਸਲਾਂ ਵਿੱਚ ਪਾਣੀ ਵੜ ਗਿਆ।


ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਨਹਿਰੀ ਪਾਣੀ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਇਆ ਜਾ ਸਕੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ