ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਨੇ ਵੀਰਵਾਰ ਨੂੰ ਭੜਥੂ ਪਾਈ ਰੱਖਿਆ। ਇਹ ਸੂਚੀ ਸਾਹਮਣੇ ਆਉਣ 'ਤੇ ਪੱਤਰਕਾਰ ਸੀਨੀਅਰ ਲੀਡਰਾਂ ਨੂੰ ਫੋਨ ਖੜਕਾਉਂਦੇ ਰਹੇ ਪਰ ਕਾਂਗਰਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ।
ਕਾਂਗਰਸ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀ ਸੂਚੀ ਪੂਰੀ ਤਰ੍ਹਾਂ ਫਰਜ਼ੀ ਹੈ। ਪਾਰਟੀ ਨੇ ਅਜੇ ਤੱਕ ਕੋਈ ਸੂਚੀ ਜਾਰੀ ਨਹੀਂ ਕੀਤੀ। ਕਾਬਲੇਗੌਰ ਹੈ ਕਿ ਕੱਲ੍ਹ ਦਿੱਲੀ ਵਿੱਚ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸੀ। ਇਸ ਲਈ ਸਭ ਦਾ ਧਿਆਨ ਕਾਂਗਰਸੀ ਉਮੀਦਵਾਰਾਂ ਦੇ ਐਲਾਨ 'ਤੇ ਲੱਗਾ ਸੀ। ਇਸੇ ਦੌਰਾਨ ਕਿਸੇ ਨੇ ਸ਼ਰਾਰਤ ਕਰ ਦਿੱਤੀ।
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਕਿਹਾ ਹੈ ਕਿ ਸ਼ਰਾਰਤੀ ਲੋਕ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਫੈਲਾ ਕੇ ਪਾਰਟੀ ਵਿੱਚ ਅਸ਼ਾਂਤੀ ਪੈਦਾ ਕਰਨੇ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜੇ ਤਾਂ ਸੂਚੀ ਤਿਆਰ ਵੀ ਨਹੀਂ ਹੋਈ।