Punjab Politics: ਕਾਂਗਰਸ ਨੇ ਐਲਾਨੇ ਉਮੀਦਵਾਰ, ਲੁਧਿਆਣਾ ਤੋਂ ਰਾਜਾ ਵੜਿੰਗ ਲੜਨਗੇ ਚੋਣ, ਪੜ੍ਹੋ ਪੂਰੀ ਸੂਚੀ
ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਹੈ।
Punjab Politics: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਹੈ।
The Central Election Committee of Congress is thrilled to introduce the dynamic lineup for the Anandpur Sahib, Khadoor Sahib, Gurdaspur, and Ludhiana constituencies in the forthcoming Lok Sabha elections 2024. We are confident of the resounding victory of these committed… pic.twitter.com/X49L0fK8TB
— Punjab Congress (@INCPunjab) April 29, 2024
ਇਸ ਤੋਂ ਪਹਿਲਾਂ ਕਾਂਗਰਸ ਨੇ ਹਲਕਾ ਫ਼ਰੀਦਕੋਟ (ਰਾਖਵਾਂ) ਤੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦੋਂ ਕਿ ਹਲਕਾ ਹੁਸ਼ਿਆਰਪੁਰ (ਰਾਖਵਾਂ) ਤੋਂ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਾਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜੇ ਲੁਧਿਆਣਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਰਵਨੀਤ ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਕਾਰਨ ਲੁਧਿਆਣਾ ਸੀਟ 'ਤੇ ਕਾਂਗਰਸ ਕਾਫੀ ਜ਼ੋਰ ਲਗਾ ਰਹੀ ਹੈ ਜਿਸ ਕਾਰਨ ਉਹ ਕਿਸੇ ਵੀ ਕੀਮਤ 'ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।