ਹੁਸ਼ਿਆਰਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ 'ਚ ਕੈਂਡਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਅਤੇ ਉਹ ਇਸ ਕੈਂਡਲ ਮਾਰਚ ਵਿਚ ਅਧਿਕਾਰੀਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਪੀਲੀਆਂ ਪੱਗਾਂ ਬੰਨ ਕੇ ਸ਼ਾਮਲ ਹੋਏ।


ਸਥਾਨਕ ਡੀ.ਏ.ਵੀ. ਕਾਲਜ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਨਿਕਲੇ ਇਸ ਕੈਂਡਲ ਮਾਰਚ ਵਿਚ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਕੈਂਡਲ ਮਾਰਚ 'ਚ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਸਬੰਧਤ ਨਾਅਰਿਆਂ ‘ਇਨਕਲਾਬ ਜਿੰਦਾਬਾਦ’ ਅਤੇ ਭਗਤ ਸਿੰਘ ਤੇਰੀ ਸੋਚ ’ਤੇ, ਪਹਿਰਾ ਦਿਆਂਗੇ ਠੋਕ ਕੇ’ ਨਾਲ ਜੋਸ਼ ਭਰਨ ਵਾਲੇ ਯੁਵਾ ਵਰਗ ਦੀ ਸ਼ਮੂਲੀਅਤ ਸਿੱਧ ਕਰਦੀ ਸੀ ਕਿ ਸ਼ਹੀਦ-ਏ-ਆਜਮ ਦੀ ਲੋਕਪ੍ਰਿਅਤਾ ਦਾ ਕੋਈ ਅੰਤ ਨਹੀਂ ਹੈ।


ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਪੰਜਾਬ ਦੀ ਸੇਵਾ ਸੰਭਾਲੀ ਸੀ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਅਤੇ ਇਸ ਨੂੰ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਇਸ ਮੌਕੇ ਹੁਸ਼ਿਆਰਪੁਰ ਵਾਸੀਆਂ ਦਾ ਧੰਨਵਾਦ ਵੀ ਕੀਤਾ, ਜੋ ਬਹੁ ਗਿਣਤੀ ਵਿਚ ਇਸ ਕੈਂਡਲ ਮਾਰਚ ਵਿਚ ਸ਼ਾਮਲ ਹੋਣ ਲਈ ਆਏ।


ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਇਸ ਲਈ ਸਾਨੂੰ ਉਨ੍ਹਾਂ ਦੇ ਪੂਰਨਿਆਂ ’ਤੇ ਚੱਲ ਕੇ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਸਾਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਪੂਰਾ ਦਿਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਸਮਾਗਮ ਕਰਵਾਏ ਗਏ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: