ਚੰਡੀਗੜ੍ਹ: ਪੰਜਾਬ ਸਰਕਾਰ ਗੰਨਾ ਕਿਸਾਨਾਂ ਦੇ ਦਬਾਅ ਅੱਗੇ ਝੁਕ ਗਈ ਹੈ। ਕੈਪਟਨ ਸਰਕਾਰ ਨੇ ਪੰਜਾਬ ਵਿੱਚ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਐਲਾਨ ਕੀਤਾ ਹੈ। ਇਹ ਗੁਆਂਢੀ ਰਾਜ ਹਰਿਆਣਾ ਨਾਲੋਂ ਦੋ ਰੁਪਏ ਜ਼ਿਆਦਾ ਹੈ।
ਪੰਜ ਦਿਨਾਂ ਤੋਂ ਗੰਨਾ ਕਿਸਾਨ ਜਲੰਧਰ ਵਿੱਚ ਜੀਟੀ ਰੋਡ ਜਾਮ ਕਰਕੇ ਵਿਰੋਧ ਕਰ ਰਹੇ ਸੀ। ਰੇਲ ਮਾਰਗ ਵੀ ਬੰਦ ਸਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਗੰਨੇ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।