Barnala Accident : ਬਰਨਾਲਾ-ਰਾਏਕੋਟ ਰੋਡ ’ਤੇ ਸੈਕਰਡ ਹਾਰਟ ਸਕੂਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਕ ਕੈਂਟਰ ਅਤੇ ਸੋਨਾਲੀਕਾ ਟਰੈਕਟਰ-ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਕੈਂਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਟਰੈਕਟਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। 

Continues below advertisement

ਪੁਲਿਸ ਵੱਲੋਂ ਗੰਭੀਰ ਜ਼ਖ਼ਮੀ ਟਰੈਕਟਰ ਚਾਲਕ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਅਤੇ ਅਗਲੇਰੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਏ.ਐੱਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੈਂਟਰ ਚਾਲਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਧੌਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਜਗਸੀਰ ਸਿੰਘ ਵਾਸੀ ਉਗੋਕੇ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਹਾਦਸਾਗ੍ਰਸਤ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।