ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਛੇੜਛਾੜ ਕੀਤੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਸ਼ਨੀਵਾਰ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਪੁਲਿਸ ਦੇ ਸਾਇਬਰ ਸੈੱਲ ਨੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤੇ ਸੂਚਨਾ ਤਕਨਾਲੋਜੀ ਕਾਨੂੰਨ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਕਿ ਕਿਸੇ ਵਿਅਕਤੀ ਵੱਲੋਂ ਛੇੜਛਾੜ ਕੀਤੀ ਵੀਡੀਓ ਇਸ ਨੂੰ ਵੈਬ ਅਧਾਰਤ ਐਪਲੀਕੇਸ਼ਨ 'ਤੇ ਹਰਸ਼ ਸੋਫਤ ਨਾਂਅ ਦੇ ਯੂਜ਼ਰ ਨੇਮ ਰਾਹੀਂ ਅਪਲੋਡ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਵੀਡੀਓ ਬਣਾਉਣ ਲਈ ਚੀਨੀ ਐਪ ਟਿਕ ਟੌਕ ਦੀ ਵਰਤੋਂ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਸੋਸ਼ਲ ਮੀਡੀਆ ਸਾਈਟਸ ਤੋਂ ਇਸ ਵੀਡੀਓ ਨੂੰ ਹਟਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।