ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮੋਬਾਈਲ ਟਾਵਰ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ। ਦੱਸ ਦਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੋਬਾਈਲ ਟਾਵਰਾਂ ਦੀ ਬਿਜਲੀ ਪ੍ਰਭਾਵਿਤ ਕੀਤੀ ਹੈ। ਸੀਐਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਲੋਕਾਂ ਵਿੱਚ ਅਸੁਵਿਧਾ’ ਨਾ ਲਿਆਉਣ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਮੋਬਾਈਲ ਟਾਵਰਾਂ ਨੂੰ ਪ੍ਰਭਾਵਿਤ ਕਰਨ ਦੀਆਂ ਖ਼ਬਰਾਂ ਦਰਮਿਆਨ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਵਿਚਕਾਰ ਦੂਰ ਸੰਚਾਰ ਸੰਪਰਕ ਬਹੁਤ ਮਹੱਤਵਪੂਰਨ ਹੋ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਨੂੰ ਅਨੁਸ਼ਾਸ਼ਨ ਵਿਚ ਰਹਿਣ ਲਈ ਕਿਹਾ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਦੂਰਸੰਚਾਰ ਸੰਪਰਕ ਜਬਰਦਸਤੀ ਕੱਟ ਕੇ ਜਾਂ ਕਰਮਚਾਰੀਆਂ ‘ਤੇ ਦਬਾਅ ਪਾ ਕੇ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਅਜਿਹੇ ਕੰਮ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ 'ਕਾਲੇ' ਕਾਨੂੰਨਾਂ ਵਿਰੁੱਧ ਲੜਾਈ ਵਿਚ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਅੱਗੇ ਵੀ ਖੜ੍ਹੇ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਬੇਨਤੀ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦੀ ਲੜਾਈ ਵਿਚ ਕੋਈ ਦਿੱਕਤ ਨਹੀਂ ਆਵੇਗੀ।
ਕਿਸਾਨਾਂ ਦੇ ਖਾਤਿਆਂ 'ਚ 18000 ਕਰੋੜ ਪਾਏ, ਪਰ ਅਭੇ ਚੌਟਾਲਾ ਵਲੋਂ ਮੋਦੀ ਨੂੰ ਦੁਗਣੇ ਪੈਸੇ ਦੇਣ ਦਾ ਦਾਅਵਾ, ਆਖਰ ਕਿਉਂ!
ਸਰਕਾਰੀ ਨਿਵੇਸ਼ ਵੀ ਪ੍ਰਭਾਵਿਤ ਹੋਣਗੇ
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੰਮ ਦੂਰ ਸੰਚਾਰ ਖੇਤਰ ਵਿੱਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਦੀਆਂ ਉਨ੍ਹਾਂ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਵੀ ਪ੍ਰਭਾਵਿਤ ਕਰੇਗਾ। ਹਾਲ ਹੀ ਵਿੱਚ ਉਨ੍ਹਾਂ ਨੇ ਨਵੀਂ ਟੈਲੀਕਾਮ ਗਾਈਡਲਾਈਨਜ 2020 ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਸੂਬੇ ਵਿੱਚ ਦੂਰਸੰਚਾਰ ਸੰਪਰਕ ਨੂੰ ਬਿਹਤਰ ਕਰਨਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904